ਜਗਮੇਲ ਕਤਲਕਾਂਡ ਮਾਮਲਾ। ਪੁਲਿਸ ਵੱਲੋਂ ਅਦਾਲਤ ‘ਚ ਚਾਰਸ਼ੀਟ ਦਾਖਲ

jagmail

4 ਵਿਅਕਤੀਆਂ ਖਿਲਾਫ਼ ਕੀਤੀ ਚਾਰਸ਼ੀਟ ਦਾਖਲ

ਸੰਗਰੂਰ। ਪਿੰਡ ਚੰਗਾਲੀਵਾਲਾ ਵਿਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਨਾਲ ਹੋਈ ਮੌਤ ਦੇ 9ਵੇਂ ਦਿਨ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਨੇ ਅਦਾਲਤ ਵਿਚ 4 ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਚਾਰਜਸ਼ੀਟ ਵਿਚ ਰਿੰਕੂ, ਉਸ ਦੇ ਪਿਤਾ ਅਮਰਜੀਤ, ਲੱਕੀ ਅਤੇ ਬਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਨੇ ਕਤਲ ਦੌਰਾਨ ਇਸਤੇਮਾਲ ਕੀਤੇ ਗਏ ਡੰਡੇ ਅਤੇ ਰੱਸੀ ਆਦਿ ਚੀਜ਼ਾਂ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ, ਜਿਨ੍ਹਾਂ ਨੂੰ ਸਬੂਤਾਂ ਦੇ ਤੌਰ ‘ਤੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਐੱਸ.ਐੱਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ।

ਜਾਣਕਾਰੀ ਮੁਤਾਬਕ ਮੁਲਜ਼ਮਾਂ ਵੱਲੋਂ ਜਗਮੇਲ ਨੂੰ ਥਮਲੇ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਡੰਡਿਆਂ ਅਤੇ ਰਾਡ ਨਾਲ ਕੁੱਟਿਆ, ਇੱਥੋਂ ਤੱਕ ਕਿ ਪਲਾਸ ਨਾਲ ਨੌਜਵਾਨ ਦੀਆਂ ਲੱਤਾਂ ਦਾ ਮਾਸ ਵੀ ਨੌਚ ਦਿੱਤਾ। ਹਾਲਤ ਗੰਭੀਰ ਹੋਣ ਕਾਰਨ ਨੌਜਵਾਨ ਨੂੰ ਚੰਗੀਗੜ੍ਹ ਪੀ.ਜੀ.ਆਈ. ‘ਚ ਦਾਖਲ ਕਰਾਇਆ ਗਿਆ, ਜਿੱਥੇ ਇਨਫੈਕਸ਼ਨ ਵਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਪਰ ਇਲਾਜ ਦੌਰਾਨ 16 ਨਵੰਬਰ ਨੂੰ ਨੌਜਵਾਨ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਨੂੰ 3 ਮਹੀਨੇ ਅੰਦਰ ਸਜ਼ਾ ਦਿਵਾਉਣ ਦਾ ਹੁਕਮ ਦਿੱਤਾ ਸੀ। Jagmail

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।