Drugs Free Punjab: ਪੁਲਿਸ ਵੱਲੋਂ ਮੈਡੀਕਾਲ ਕਾਲਜ ਦੇ ਵਿਦਿਆਰਥੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੀ ਚਰਚਾ, ਮੰਗੇ ਸੁਝਾਅ

Drugs Free Punjab
Drugs Free Punjab: ਪੁਲਿਸ ਵੱਲੋਂ ਮੈਡੀਕਾਲ ਕਾਲਜ ਦੇ ਵਿਦਿਆਰਥੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੀ ਚਰਚਾ, ਮੰਗੇ ਸੁਝਾਅ

Drugs Free Punjab: ਸਮਾਗਮ ’ਚ ਐਮ.ਐਲ.ਏ, ਵੀ.ਸੀ, ਡੀ.ਆਈ.ਜੀ, ਡੀ.ਸੀ ਤੇ ਐਸ.ਐਸ.ਪੀ ਨੇ ਕੀਤੀ ਸ਼ਿਰਕਤ

Drugs Free Punjab: ਫਰੀਦਕੋਟ (ਗੁਰਪ੍ਰੀਤ ਪੱਕਾ)। ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਤੇ ਹੋਰ ਵੱਖ-ਵੱਖ ਜੁਰਮਾਂ ਦੇ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਲੈਣ ਤਹਿਤ ਚਲਾਈ ਗਈ ਜਨ ਸੰਪਰਕ ਮਹਿੰਮ ਤਹਿਤ ਅੱਜ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਮੈਡੀਕਲ ਸਿੱਖਿਆਂ ਨਾਲ ਸਬੰਧਤ ਵਿਦਿਆਰਥੀਆਂ, ਡਾਕਟਰਾਂ ਨੂੰ ਜਾਗੂਰਕ ਕਰਨ ਅਤੇ ਉਨ੍ਹਾਂ ਤੋਂ ਫੀਡ ਬੈਕ ਲੈਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ, ਸ੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਡਾ. ਪ੍ਰਗਿੱਆ ਜੈਨ ਐਸ.ਐਸ.ਪੀ. ਫਰੀਦਕੋਟ, ਡਾ. ਸੰਜੇ ਗੁਪਤਾ ਪ੍ਰਿੰਸੀਪਲ ਮੈਡੀਕਲ ਕਾਲਜ ਤੋ ਇਲਾਵਾ ਐਮ.ਐਸ ਡਾ. ਨੀਤੂ ਕੁੱਕੜ ਸਮੇਤ ਵੱਡੀ ਗਿਣਤੀ ਵਿੱਚ ਮੈਡੀਕਲ ਹਸਪਤਾਲ ਦੇ ਫੈਕਲਟੀ ਡਾਕਟਰਾਂ ਨੇ ਭਾਗ ਲਿਆ।

Drugs Free Punjab
Drugs Free Punjab: ਪੁਲਿਸ ਵੱਲੋਂ ਮੈਡੀਕਾਲ ਕਾਲਜ ਦੇ ਵਿਦਿਆਰਥੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੀ ਚਰਚਾ, ਮੰਗੇ ਸੁਝਾਅ

 ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਦਿਆਰਥੀਆਂ, ਡਾਕਟਰਾਂ ਨੂੰ ਸਹਿਯੋਗ ਦੀ ਅਪੀਲ

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਮਾਜ ਵਿੱਚ ਫੈਲੀਆਂ ਸਮਾਜਿਕ ਅਲਾਮਤਾਂ ਅਤੇ ਖਾਸ ਕਰ ਨਸ਼ਿਆਂ ਦੇ ਭੈੜੇ ਵਰਤਾਰੇ ਵਿਰੁੱਧ ਸਾਨੂੰ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮਾਜ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਇਸ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਨੇ ਮੈਡੀਕਲ ਸਿੱਖਿਆ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਅਤੇ ਡਾਕਰਟਾਂ ਨਾਲ ਵੀ ਅੱਜ ਸੰਵਾਦ ਰਚਾਇਆ ਹੈ। ਉਨ੍ਹਾਂ ਕਿਹਾ ਕਿ ਡਾਕਟਰ ਤੇ ਵਿਦਿਆਰਥੀ ਨਸ਼ਿਆਂ ਖਿਲਾਫ ਇਸ ਮੁਹਿੰਮ ਵਿੱਚ ਭਾਗੀਦਾਰ ਬਣਕੇ ਇਸ ਅਲਾਮਤ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਇਸ ਦੇ ਸਰੀਰ ਤੇ ਸਮਾਜ ਵਿੱਚ ਪੈ ਰਹੇ ਭੈੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ’ਤੇ ਜਾਗਰੂਕ ਕਰ ਸਕਦੇ ਹਨ।

ਇਹ ਵੀ ਪੜ੍ਹੋ: ICC Ranking 2024: ICC ਨੇ ਜਾਰੀ ਕੀਤੀ ਟੈਸਟ ਰੈਂਕਿੰਗ, ਹੁਣ ਇਹ ਬੱਲੇਬਾਜ਼ ਬਣਿਆ ਪਹਿਲੇ ਸਥਾਨ ’ਤੇ

ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੂਦ ਨੇ ਕਿਹਾ ਕਿ ਯੂਨੀਵਰਸਿਟੀ ਨਾਲ ਸਬੰਧਤ ਸਾਰੀਆਂ ਮੈਡੀਕਲ ਸਿੱਖਿਆ ਸੰਸਥਾਵਾਂ ਵਿੱਚ ਪੁਲਿਸ ਦੀ ਸਹਾਇਤਾ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਉਨ੍ਹਾਂ ਦੇ ਖ਼ਾਤਮੇ ਸਬੰਧੀ ਵੱਡੀ ਪੱਧਰ ’ਤੇ ਜਾਗਰੂਕਤਾ ਲਹਿਰ ਚਲਾਈ ਜਾ ਰਹੀ ਹੈ। ਉਨ੍ਹਾਂ ਨੂੰ ਕਲਾਸਾਂ ਵਿਚ ਵੀ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅੱਗੇ ਹੋਰਨਾਂ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਨਾਲ ਮੈਡੀਕਲ ਦੇ ਵਿਦਿਆਰਥੀਆਂ ਦਾ ਪੁਲਿਸ ਵਿੱਚ ਹੋਰ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। Drugs Free Punjab

ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ

ਸ੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਡੀ ਪੱਧਰ ’ਤੇ ਸਿੱਖਿਆ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦੀ ਹੈ ਉੱਥੇ ਹੀ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਦੇ ਸਮਾਜ ਪ੍ਰਤੀ ਮਾੜੇ ਪ੍ਰਭਾਵੇ ਅਤੇ ਇਹਨਾਂ ਦੇ ਖਾਤਮੇ ਲਈ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।

Drugs Free Punjab
Drugs Free Punjab
Drugs Free Punjab
Drugs Free Punjab: ਪੁਲਿਸ ਵੱਲੋਂ ਮੈਡੀਕਾਲ ਕਾਲਜ ਦੇ ਵਿਦਿਆਰਥੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੀ ਚਰਚਾ, ਮੰਗੇ ਸੁਝਾਅ

ਸਮਾਗਮ ਨੂੰ ਸੰਬੋਧਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਤੇ ਖਾਸ ਕਰ ਲੜਕੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਤੋਂ ਇਲਾਵਾ ਉਨ੍ਹਾਂ ਨੂੰ ਆਤਮ ਰੱਖਿਆ ਅਤੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਸੰਪਰਕ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਅਤੇ ਖਾਸ ਕਰਕੇ ਮੈਡੀਕਲ ਸਿੱਖਿਆ ਦੇ ਵਿਦਿਆਰਥੀ ਆਪਣਾ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ ਅਤੇ ਨਸ਼ਿਆਂ ਦੇ ਸਾਡੇ ਸਰੀਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਸਕਦੇ ਹਨ। Drugs Free Punjab

 ਡਾਕਟਰਾਂ, ਵਿਦਿਆਰਥੀਆਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿੱਆ ਜੈਨ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਅਤੇ ਸਟਰੀਟ ਕਰਾਈਮ ਦੇ ਖ਼ਿਲਾਫ਼ ਪੁਲਿਸ ਅਤੇ ਜਨਤਾ ਵਿੱਚ ਸਹਿਯੋਗ ਅਤੇ ਇੱਕਜੁੱਟਤਾ ਨਾਲ ਮਜ਼ਬੂਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਸਿੱਖਿਆ ਸੰਸਥਾਵਾਂ ਤੋਂ ਇਲਾਵਾ ਪਿੰਡਾਂ ਸ਼ਹਿਰਾਂ ਅਤੇ ਮੁਹੱਲਿਆਂ ਵਿੱਚ ਪੁਲਿਸ ਪਬਲਿਕ ਸਹਿਯੋਗ ਵਧਾਉਣ ਦਾ ਵੱਡੀ ਪੱਧਰ ’ਤੇ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਭਵਿੱਖ ਵਿੱਚ ਸਿਹਤ ਸੇਵਾਵਾਂ ਦੇਣ ਵਾਲੇ ਡਾਕਟਰ ਅਤੇ ਹੋਰ ਸਟਾਫ ਪੈਦਾ ਕਰਨ ਵਾਲੇ ਮੈਡੀਕਲ ਹਸਪਤਾਲ ਤੇ ਕਾਲਜ ਵਿੱਚ ਇਹ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਤੇ ਮੈਡੀਕਲ ਸਿੱਖਿਆ ਦੇ ਇਹ ਵਿਦਿਆਰਥੀ ਸਰਕਾਰ ਦੇ ਦੂਤ ਬਣਕੇ ਨਸ਼ਿਆਂ ਦੇ ਖਾਤਮੇ ਅਤੇ ਇਸ ਦੇ ਮਾੜੇ ਨਤੀਜਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰਨਗੇ। Drugs Free Punjab

ਵਿਦਿਆਰਥੀਆਂ ਵੱਲੋਂ ਨਸ਼ਿਆਂ, ਸੁਰੱਖਿਆ ਆਦਿ ਸਬੰਧੀ ਸਵਾਲ ਪੁੱਛੇ

ਇਸ ਮੌਕੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਸੁਰੱਖਿਆ ਆਦਿ ਸਬੰਧੀ ਸਵਾਲ ਪੁੱਛੇ ਗਏ, ਜਿੰਨ੍ਹਾਂ ਦਾ ਡੀ.ਆਈ.ਜੀ, ਡੀ.ਸੀ. ਅਤੇ ਐਸ.ਐਸ.ਪੀ. ਨੇ ਜਵਾਬ ਦਿੱਤਾ। ਇਸ ਮੌਕੇ ਡਾ. ਸੰਜੇ ਗੁਪਤਾ ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਭ ਦਾ ਧੰਨਵਾਦ ਕੀਤਾ। ਡਾ. ਅਮਨ ਭਾਰਤੀ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਚੰਦਰ ਸੇਖਰ, ਡਾ. ਵਿਨੀਤ ਕੁਮਾਰ, ਡਾ. ਦੀਪਕ ਜੋਨ ਭੱਟੀ ਸਮੇਤ ਕਾਲਜ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।

ਅੱਜ ਸੰਪਰਕ ਪ੍ਰੋਗਰਾਮ ਅਧੀਨ ਗਰਲਜ਼ ਮੈਡੀਕਲ ਸਟੂਡੈਂਟਸ ਨੇ ਪੜਾਈ ਸਮੇਂ ਰਸਤੇ ਵਿੱਚ ਆਉਣ ਜਾਣ ਵਾਲਿਆਂ ਮੁਸ਼ਕਲਾਂ ਸਬੰਧਤ ਮਾਣਯੋਗ ਐਸ.ਐਸ.ਪੀ ਫਰੀਦਕੋਟ ਨੂੰ ਜਾਣੂ ਕਰਵਾਇਆ ਜਿਸ ਉਪਰੰਤ ਮੌਕੇ ਪਰ ਹੀ ਤੁਰੰਤ ਕਰਵਾਈ ਕਰਦੇ ਹੋਏ ਡੀਐਸਪੀ ਸਬ ਡਵੀਜ਼ਨ ਫਰੀਦਕੋਟ ਤਰਲੋਚਨ ਸਿੰਘ ਐਸ.ਐਚ.ਓ ਸਿਟੀ ਫਰੀਦਕੋਟ ਜਗਤਾਰ ਸਿੰਘ ਅਤੇ ਚੌਕੀ ਇੰਚਾਰਜ ਮੈਡੀਕਲ ਅਕਲਪ੍ਰੀਤ ਨੂੰ ਮੌਕੇ ਪਰ ਹਦਾਇਤਾਂ ਜਾਰੀ ਕੀਤੀਆਂ ਜਿਸ ਤੇ ਗਰਲਜ਼ ਸਟੂਡੈਂਟਸ ਨੂੰ ਨਾਲ ਲੈ ਜਾ ਕੇ ਮੌਕੇ ਜਗ੍ਹਾ ਰਸਤੇ ਦਾ ਜਾਇਜ਼ਾ ਲਿਆ ਅਤੇ ਸਾਈਕਲ ਸਟੈਂਡ ਮਾਲਿਕ ਨੂੰ ਬੁਲਾ ਕੇ ਹਦਾਇਤ ਕੀਤੀ ਕਿ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਹੀਕਲ ਤੁਹਾਨੂੰ ਮਿਲਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

ਫਰੀਦਕੋਟ ਪੁਲਿਸ ਵੱਲੋਂ ਪਿਛਲੇ 3 ਮਹੀਨਿਆਂ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਅਹਿਮ ਕਦਮ:

1. ਸੀਸੀਟੀਵੀ ਕੈਮਰਿਆਂ ਦੀ ਸਥਾਪਨਾ:
ਫਰੀਦਕੋਟ ਪੁਲਿਸ ਵੱਲੋਂ ਪਿਛਲੇ 03 ਮਹੀਨੀਆਂ ਦੌਰਾਨ
ਅਪਰਾਧ ਦੀ ਰੋਕਥਾਮ ਅਤੇ ਜਾਂਚ ਵਿੱਚ ਨਿਗਰਾਨੀ ਅਤੇ ਸਹਾਇਤਾ ਵਧਾਉਣ ਲਈ ਜ਼ਿਲ੍ਹੇ ਭਰ ਵਿੱਚ ਰਣਨੀਤਕ ਸਥਾਨਾਂ ਨੂੰ ਸੀਸੀਟੀਵੀ ਕੈਮਰਿਆਂ ਨਾਲ ਲੈਸ ਕੀਤਾ ਗਿਆ ਹੈ।

2. ਚੌਂਕੀਆਂ ਵਿੱਚ ਪੁਲਿਸ ਦੀ ਵਧੀ ਮੌਜੂਦਗੀ:
ਚੌਂਕੀਆਂ ਵਿੱਚ ਪੁਲਿਸ ਦੀ ਵਧੀ ਮੌਜੂਦਗੀ, ਤੇਜ਼ ਜਵਾਬੀ ਸਮਾਂ ਅਤੇ ਵਧੀ ਹੋਈ ਚੌਕਸੀ ਨੂੰ ਯਕੀਨੀ ਬਣਾਉਣ ਲਈ ਚੌਕੀਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ।

3. ਨਿਯਮਤ ਪੀਸੀਆਰ ਨਿਗਰਾਨੀ:
ਸਮਰਪਿਤ ਪੀਸੀਆਰ ਵਾਹਨ ਸੰਵੇਦਨਸ਼ੀਲ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਨਿਯਮਤ ਗਸ਼ਤ ਕਰ ਰਹੇ ਹਨ।

4. ਸੁਧਰੀ ਸਟ੍ਰੀਟ ਲਾਈਟਿੰਗ:
ਅਪਰਾਧਿਕ ਗਤੀਵਿਧੀ ਲਈ ਸੰਭਾਵਿਤ ਸੜਕਾਂ ਅਤੇ ਜਨਤਕ ਖੇਤਰਾਂ ਨੂੰ ਦਿੱਖ ਨੂੰ ਬਿਹਤਰ ਬਣਾਉਣ ਅਤੇ ਅਪਰਾਧ ਦੇ ਮੌਕਿਆਂ ਨੂੰ ਘਟਾਉਣ ਲਈ ਵਾਧੂ ਰੌਸ਼ਨੀ ਨਾਲ ਰੌਸ਼ਨ ਕੀਤਾ ਗਿਆ ਹੈ। Drugs Free Punjab