Bribe : ਵਿਜੀਲੈਂਸ ਕਰਮਚਾਰੀਆਂ ਦੇ ਨਾਂਅ ’ਤੇ ਰਿਸ਼ਵਤ ਲੈਣ ਵਾਲੇ ਪੁਲਿਸ ਅੜਿੱਕੇ

Sach Kahoon Punjabi Desk Picture
Published On

ਵਿਜੀਲੈਂਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ | Patiala News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂਅ ’ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉੱਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ। (Patiala News)

MI vs RR : 5 ਵਾਰ ਦੀ ਚੈਂਪੀਅਨ ਮੁੰਬਈ ਨੂੰ ਇਸ ਸੀਜ਼ਨ ’ਚ ਪਹਿਲੀ ਜਿੱਤ ਦੀ ਭਾਲ, ਰਾਜਸਥਾਨ ਨਾਲ ਹੈ ਅੱਜ ਮੁਕਾਬਲਾ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ’ਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ। ਜਾਂਚ ’ਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ, ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ’ਚ ਲਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28 ਮਾਰਚ 2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। (Patiala News)

About The Author

Related Posts