ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ

Unemployed Teachers | ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ

ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਲਾਠੀਚਾਰਜ ਵਿੱਚ ਜਿੱਥੇ ਕਈ ਅਧਿਆਪਕ (Unemployed Teachers) ਜ਼ਖਮੀ ਹੋ ਗਏ, ਉਥੇ ਹੀ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਲਾਠੀਚਾਰਜ ਤੋਂ ਬਾਅਦ ਵਿਚ ਕਈ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਜਾਣਕਾਰੀ ਮੁਤਾਬਕ ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਿਸ ਵੱਲੋਂ ਨਹਿਰੂ ਪਾਰਕ ਦੀ ਘੇਰਾਬੰਦੀ ਕਰ ਦਿੱਤੀ ਗਈ ਤੇ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿੱਤਾ। Unemployed Teachers

ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵਾਈ ਪੀ ਐੱਸ ਚੌਕ ‘ਤੇ ਪਹੁੰਚੇ ਜਿੱਥੇ ਪੁਲਿਸ ਵੱਲੋਂ ਬੈਰੀਗੇਟ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਜਦੋਂ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲਿਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Unemployed Teachers