ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਇਆ ਅਭਿਆਨ

(ਰਜਨੀਸ਼ ਰਵੀ) ਫ਼ਾਜ਼ਿਲਕਾ। ਫਾਜ਼ਿਲਕਾ ਪੁਲਿਸ ਵੱਲੋਂ ਵੀਰਵਾਰ ਨੂੰ ਸਮੁੱਚੇ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਐੱਸ ਐੱਸ ਪੀ ਅਵਨੀਤ ਕੌਰ ਸਿੱਧੂ ਨੇ ਖੁਦ ਇਸ ਅਭਿਆਨ ਦੀ ਅਗਵਾਈ ਕੀਤੀ ਹੈ। ਇਸ ਅਭਿਆਨ ਦੌਰਾਨ ਵੱਖ-ਵੱਖ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਤਲਾਸ਼ੀ ਲਈ ਗਈ। ਕਾਸੋ ਓਪਰੇਸ਼ਨ ਤਹਿਤ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਕਈ ਕਾਮਯਾਬੀਆਂ ਵੀ ਮਿਲੀਆਂ।

ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 510 ਨਸ਼ੀਲੀਆਂ ਗੋਲੀਆਂ, 250 ਲੀਟਰ ਸ਼ਰਾਬ, 3 ਮੋਟਰਸਾਈਕਲ ਬਰਾਮਦ ਕੀਤੇ ਗਏ ਅਤੇ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਆਖਿਆ ਹੈ ਪੁਲਿਸ ਦੀ ਚੌਕਸੀ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here