ਸਾਡੇ ਨਾਲ ਸ਼ਾਮਲ

Follow us

20.5 C
Chandigarh
Friday, February 27, 2026
More
    Home Breaking News ਪੁਲਿਸ-ਨਕਸਲੀ ਮ...

    ਪੁਲਿਸ-ਨਕਸਲੀ ਮੁਕਾਬਲਾ: ਦੋ ਨਕਸਲੀ ਢੇਰ

    Police Naxal Encounter Two Naxalites Killed

    ਮੁਕਾਬਲੇ ‘ਚ ਇੱਕ ਜਵਾਨ ਵੀ ਹੋਇਆ ਸ਼ਹੀਦ

    ਗਿਰੀਡੀਹ, ਏਜੰਸੀ। ਝਾਰਖੰਡ ‘ਚ ਅੱਤਵਾਦ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਗਿਰੀਡੀਹ ਜ਼ਿਲ੍ਹੇ ਦੇ ਭੇਲਵਾ ਘਾਟੀ ਜੰਗਲ ‘ਚ ਅੱਜ ਪੁਲਿਸ ਅਤੇ ਪਾਬੰਦੀਸ਼ੁਦਾ ਨਕਸਲੀ ਸੰਗਠਨ ਭਾਰਤ ਦੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ‘ਚ ਦੋ ਨਕਸਲੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਹੈ।

    ਖੋਰੀ ਮਹੂਆ ਦੇ ਅਨੁਮੰਡਲ ਅਧਿਕਾਰੀ ਧੀਰੇਂਦਰ ਕੁਮਾਰ ਨੇ ਇੱਥੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਓਵਾਦੀਆਂ ਖਿਲਾਫ਼ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐੱਫ) ਅਤੇ ਸਥਾਨਕ ਪੁਲਿਸ ਬਿਹਾਰ ਦੇ ਜਮੁਈ ਅਤੇ ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੀ ਸਰਹੱਦ ‘ਤੇ ਸਥਿਤ ਭੇਲਵਾ ਘਾਟੀ ਜੰਗਲ ‘ਚ ਸਰਚ ਅਭਿਆਨ ਚਲਾ ਰਹੀ ਸੀ। ਇਸੇ ਦੌਰਾਨ ਜੰਗਲ ‘ਚ ਲੁਕੇ ਭਾਕਪਾ ਮਾਓਵਾਦੀ ਦੇ ਅੱਤਵਾਦੀਆਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਈਆਂ।

    ਸ੍ਰੀ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ‘ਚ ਦੋ ਨਕਸਲੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਉਹਨਾ ਦੱਸਿਆ ਕਿ ਇਸ ਮੁਕਾਬਲੇ ‘ਚ ਸੀਆਰਪੀਐੱਫ ਦੇ ਇੱਕ ਜਵਾਨ ਦੇ ਵੀ ਸ਼ਹੀਦ ਹੋਣ ਦੀ ਖਬਰ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ ਕੁਝ ਆਧੁਨਿਕ ਹਥਿਆਰ ਵੀ ਮਿਲੇ ਹਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here