ਮੈਤਰੀਪਾਲਾ ਦੇ ਕਤਲ ਦੀ ਸਾਜਿਸ਼ ਦੇ ਮਾਮਲੇ ‘ਚ ਪੁਲਿਸ ਅਧਿਕਾਰੀ ਗ੍ਰਿਫਤਾਰ

Police Officer, Arrested, Conspiracy, Kill, Maitripala

ਪੁੱਛ-ਗਿੱਛ ਕਰਨ ਤੋਂ ਬਾਅਦ ਨਾਲਾਕਾ ਡਿ ਸਿਲਵਾ ਨੂੰ ਅੱਜ ਗ੍ਰਿਫਤਾਰ ਕੀਤਾ

ਏਜੰਸੀ, ਕੋਲੰਬੋ

ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਦੇ ਕਤਲ ਦੀ ਕਥਿਤ ਸਾਜਿਸ਼ ਦੇ ਮਾਮਲੇ ‘ਚ ਵੀਰਵਾਰ ਨੂੰ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਬੁਲਾਰੇ ਰੁਵਾਨ ਗੁਣਸੇਕਰਾ ਨੇ ਇਹ ਜਾਣਕਾਰੀ ਦਿੱਤੀ ਹੈ। ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਕਤਲ ਦੀ ਕਥਿਛ ਸਾਜਿਸ਼ ਦੀ ਖਬਰ ਇੱਕ ਭਾਰਤੀ ਸਮਾਚਾਰ ਪੱਤਰਾਂ ‘ਚ ਪ੍ਰਕਾਸ਼ਿਤ ਹੋਈ ਸੀ ਜਿਸਦੇ ਅਨੁਸਾਰ ਸਿਰੀਸੇਨਾ ਨੇ ਭਾਰਤੀ ਖੁਫੀਆ ਏਜੰਸੀਆਂ ‘ਤੇ ਉਨ੍ਹਾਂ ਦੇ ਕਤਲ ਦੀ ਸਾਜਸ਼ ‘ਚ ਸ਼ਾਮਲ ਹੋਣ ਦਾ ਇਲਜ਼ਾਮ ਲਾਇਆ ਸੀ। ਹਾਲਾਂਕਿ, ਭਾਰਤ ਅਤੇ ਸ੍ਰੀਲੰਕਾ ਦੋਵਾਂ ਨੇ ਇਸ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਗੁਣਸੇਕਰਾ ਨੇ ਕਿਹਾ, ਪੁਲਿਸ ਦੇ ਆਪਰਾਧਿਕ ਜਾਂਚ ਵਿਭਾਗ ਨੇ ਪੰਜ ਦਿਨਾਂ ਤੱਕ ਪੁੱਛ-ਗਿੱਛ ਕਰਨ ਤੋਂ ਬਾਅਦ ਨਾਲਾਕਾ ਡਿ ਸਿਲਵਾ ਨੂੰ ਅੱਜ ਗ੍ਰਿਫਤਾਰ ਕਰ ਲਿਆ।  ਪੁਲਿਸ ਬੁਲਾਰੇ ਨੇ ਕਿਹਾ ਦੋਸ਼ੀ ‘ਤੇ ਰਾਸ਼ਟਰਪਤੀ ਤੋਂ ਇਲਾਵਾ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਇੱਕ ਸਾਬਕਾ ਰੱਖਿਆ ਸਕੱਤਰ ਦੀ ਹੱਤਿਆ ਦੀ ਸਾਜਿਸ਼ ਬਣਾਉਣ ਦੇ ਵੀ ਦੋਸ਼ ਹਨ। ਮਜਿਸਟਰੇਟ ਨੇ ਪੁਲਿਸ ਡਿਪਟੀ ਇੰਪੈਕਟਰ ਜਨਰਲ ਸਿਲਵਾ ਨੂੰ ਸੱਤ ਨਵੰਬਰ ਤੱਕ ਪੁਲਿਸ ਹਿਰਾਸਤ ‘ਚ ਭੇਜਣ ਦੇ ਆਦੇਸ਼ ਦਿੱਤੇ ਹਨ। ਪੁਲਿਸ ਦੇ ਇੱਕ ਸੂਚਕ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸਿਲਵਾ ‘ਤੇ ਇਹ ਦੋਸ਼ ਲਾਏ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here