ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Faridkot News...

    Faridkot News: ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਅਚਾਨਕ ਚੈੱਕਿੰਗ

    Faridkot News
    Faridkot News: ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਅਚਾਨਕ ਚੈੱਕਿੰਗ

    Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਦੇ ਲਗਭਗ 400 ਪੁਲਿਸ ਮੁਲਾਜ਼ਮਾਂ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਮੰਗਲਵਾਰ ਨੂੰ ਕੇਦਰੀ ਮਾਡਰਨ ਜ਼ੇਲ੍ਹ, ਫਰੀਦਕੋਟ ’ਚ ਇੱਕ ਵਿਸਤ੍ਰਿਤ ਤੇ ਅਚਾਨਕ ਚੈੱਕਿੰਗ ਮੁਹਿੰਮ ਚਲਾਈ, ਜੋ ਕਿ ਲਗਭਗ 4 ਘੰਟੇ ਤੱਕ ਚੱਲੀ। ਇਹ ਕਾਰਵਾਈ ਸੰਦੀਪ ਕੁਮਾਰ ਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਨਿਗਰਾਨੀ ਹੇਠ ਹੋਈ। ਇਸ ਮੌਕੇ ਉਹਨਾ ਨਾਲ ਡੀਐਸਪੀ (ਸਥਾਨਿਕ) ਫਰੀਦਕੋਟ ਵੀ ਮੌਜੂਦ ਸਨ।

    ਇਹ ਖਬਰ ਵੀ ਪੜ੍ਹੋ : Summer Vacation: ਛੁੱਟੀਆਂ ’ਚ ਸ਼ਿਮਲਾ ਘੁੰਮਣ ਦੀ ਯੋਜਨਾ ਹੈ ਤਾਂ ਥੋੜਾ ਸੋਚ-ਸਮਝ ਕੇ! ਕਿਉਂਕਿ 15 ਦਿਨ…

    ਇਸ ਸਬੰਧੀ ਐਸਪੀ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਤੇ ਜ਼ੇਲ੍ਹ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਇਸ ਦੇ ਨਾਲ ਹੀ ਉਨ੍ਹਾ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਤੇ ਪ੍ਰੋਟੋਕੋਲ ਨੂੰ ਧਿਆਨ ’ਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ’ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜ਼ੇਲ੍ਹ ’ਚ ਬੁਰੇ ਰੁਝਾਨ ਵਾਲੇ ਕੈਦੀਆਂ ’ਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ।

    ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ ’ਤੇ ਵਧੀਆਂ ਜੀਵਨ ਬਤੀਤ ਕਰ ਸਕਣ। ਪੁਲਿਸ ਟੀਮਾਂ ਨੇ ਜ਼ੇਲ੍ਹ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਗਈ। ਇਸ ਸਬੰਧੀ ਐਸਐਸਪੀ ਫਰੀਦਕੋਟ ਨੇ ਦੱਸਿਆ ਕਿ ‘ਥਾਣਾ ਇੰਚਾਰਜ ਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜ਼ੇਲ੍ਹ ਦੇ ਦੇ ਆਲੇ-ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜ਼ੇਲ੍ਹ ’ਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ’ਚ ਸ਼ਾਮਲ ਨਾ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਥਾਨਿਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ ’ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ’ਚ ਸ਼ਾਮਲ ਹੋ ਸਕਦੇ ਹਨ। Faridkot News