ਫਿਰੋਜ਼ਪੁਰ ਪੁਲਿਸ ਨੇ 25 ਕਰੋੜ ਦੀ ਹੈਰੋਇਨ ਬਰਾਮਦ ਕੀਤੀ

heroin

5 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਜਣੇ ਗ੍ਰਿਫ਼ਤਾਰ, ਤਿੰਨ  ਫਰਾਰ

ਸਤਪਾਲ ਥਿੰਦ, ਫਿਰੋਜਪੁਰ: ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 5 ਕਿਲੋ 2 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਦ ਕਿ ਤਿੰਨ ਵਿਅਕਤੀ ਭੱਜਣ ‘ਚ ਕਾਮਯਾਬ ਹੋ ਗਏ ।

ਜਾਣਕਾਰੀ ਦਿੰਦਿਆਂ ਥਾਣਾ ਫਿਰੋਜ਼ਪੁਰ ਛਾਉਣੀ ਤੋਂ ਇੰਸਪੈਕਟਰ ਅਸ਼ਵਨੀ ਕੁਮਾਰ ਇੰਚਾਰਜ਼ ਐੱਸਟੀਐੱਫ ਫਿਰੋਜ਼ਪੁਰ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਚੁੰਗੀ ਨੰਬਰ 7 ਫਿਰੋਜ਼ਪੁਰ ਛਾਉਣੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨਾਂ ਨੇ 4 ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਉਹਨਾਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ ਉਹਨਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਣ ਤੇ ਪੁਲਿਸ ਨੇ ਚਾਰਾਂ ਵਿਅਕਤੀਆ ‘ਚੋਂ ਨੱਥਾ ਸਿੰਘ ਪੁੱਤਰ ਸਵ. ਸੁਰਜਨ ਸਿੰਘ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।

ਉਸਦੇ ਬਾਕੀ ਸਾਥੀ ਗੁਰਸੇਵਕ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਝੁੱਗੇ ਕਿਸ਼ੋਰ ਵਾਲੇ ਪਟਿਆਲੇ ਵਾਲਿਆਂ ਦੀ ਢਾਣੀ ਥਾਣਾ ਮਮਦੋਟ, ਰਾਜੂ ਸਿੰਘ ਪੁੱਤਰ ਮੁਨਸ਼ਾ ਸਿੰਘ ਅਤੇ ਜੱਸਾ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਫੱਤੇਵਾਲਾ ਹਿਠਾੜ ਭੱਜਣ ਵਿਚ ਕਾਮਯਾਬ ਹੋ ਗਏ ਜਿੰਨਾਂ ਦੀ ਭਾਲ ਲਈ ਪੁਲਿਸ ਵੱਲੋਂ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਥਾਣਾ ਫਿਰੋਜ਼ਪੁਰ ਸਦਰ ਤੋਂ ਏਐੱਸਆਈ ਗੁਰਦੇਵ ਸਿੰਘ ਨੇ ਦੱÎਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਅੱਕੂ ਵਾਲਾ ਵਿਖੇ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨਾਂ ਨੇ ਸ਼ੱਕ ਦੇ ਅਧਾਰ ਤੇ ਅਜੈਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਅੱਕੂਵਾਲਾ ਨੂੰ ਰੋਕ ਕੇ ਉਸਦੀ  ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਦੋਵਾਂ ਥਾਵਾਂ ਤੋਂ 25 ਕਰੋੜ 1 ਲੱਖ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਉਕਤ 5 ਮੁਲਜ਼ਮਾਂ ਖਿਲਾਫ਼ ਵੱਖ-ਵੱਖ ਥਾਣਿਆ ‘ਚ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ ।