ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਗ੍ਰਿਫਤਾਰ

Blind Murder
ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਗ੍ਰਿਫਤਾਰ

(ਸੁਨੀਲ ਚਾਵਲਾ) ਸਮਾਣਾ। ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ (Blind Murder) ਦੇ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸੋਰਵ ਜਿੰਦਲ ਨੇ ਦੱਸਿਆ ਕਿ ਪਿੰਡ ਫ਼ਤਿਹਪੁਰ ਪਟਿਆਲਾ-ਸਮਾਣਾ ਰੋਡ ’ਤੇ 4,5 ਨਾ-ਮਲੂਮ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਕਿ੍ਰਪਾਲ ਸਿੰਘ ਵਾਸੀ ਪਿੰਡ ਫ਼ਤਿਹਪੁਰ ਦੇ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਉਥੇ ਮੌਜੂਦ ਸੋਨੂੰ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਫ਼ਤਿਹਪੁਰ ਦੇ ਵੀ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਭੱਜ ਗਏ ਸਨ। (Blind Murder)

ਉਨ੍ਹਾਂ ਦੱਸਿਆ ਕਿ ਇਸ ਕੇਸ ਨੂੰ ਟਰੇਸ ਕਰਨ ਲਈ ਸ੍ਰੀਮਤੀ ਨੇਹਾ ਅਗਰਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਮਾਣਾ,ਇੰਸਪੈਕਟਰ ਗੁਰਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸਮਾਣਾ,ਇੰਸਪੈਕਟਰ ਵਿਜੈ ਕੁਮਾਰ ਇੰਚਾਰਜ ਸੀ.ਆਈ.ਏ ਸਮਾਣਾ ਦੀ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਵੱਲੋਂ ਸੁਚੱਜੇ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਮਹਿਜ਼ 24 ਘੰਟਿਆਂ ਦੇ ਮੁਲਜ਼ਮ ਮੇਜਰ ਸਿੰਘ ਉਰਫ਼ ਰੋਹਿਤ ਪੁੱਤਰ ਹਰਨੇਕ ਸਿੰਘ ਵਾਸੀ ਰਾਮਨਗਰ ਚੁੰਨੀਵਾਲਾ ਥਾਣਾ ਜੁਲਕਾ, ਸੁਖਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕੋਹਲੇਮਾਜਰਾ ਥਾਣਾ ਜੁਲਕਾ ਨੂੰ ਗਿ੍ਰਫ਼ਤਾਰ ਕਰਕੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ਼ ਹੋਵੇਗਾ ਸੈਂਪਲ ਸਰਵੇ, ਪਟਿਆਲਾ ਤੋਂ ਹੋਵੇਗੀ ਸ਼ੁਰੂਆਤ

ਬਾਕੀ ਮੁਲਜ਼ਮਾਂ ਹਰਦੀਪ ਸਿੰਘ ਵਾਸੀ ਪਿੰਡ ਸੇਖੁੂਪੁਰਾ ਥਾਣਾ ਪਸਿਆਣਾ, ਸਾਹਿਲ ਪੁੱਤਰ ਰੁਲਦਾ ਰਾਮ ਵਾਸੀ ਪਿੰਡ ਪੰਜੋਲਾ ਥਾਣਾ ਸਦਰ ਪਟਿਆਲਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਰਿੰਦਰ ਸਿੰਘ ਵਾਸੀ ਬਹਾਦਰਪੁਰ ਫ਼ਕੀਰਾ ਨੂੰ ਜਲਦ ਗਿ੍ਰਫ਼ਤਾਰ ਕੀਤਾ ਜਾਵੇਗਾ।
ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਿ੍ਰਤਕ ਲਖਵਿੰਦਰ ਸਿੰਘ ਉਰਫ਼ ਲੱਖਾ ਉਕਤ ਵੱਲੋਂ ਮੁਲਜ਼ਮ ਹਰਦੀਪ ਸਿੰਘ ਅਤੇ ਉਸ ਦੀ ਮਹਿਲਾ ਦੋਸਤ ਦੀ ਇਕੱਠਿਆਂ ਦੀ ਵੀਡੀਓ ਬਣਾਉਣ ਕਰਕੇ ਆਪਸੀ ਤਕਰਾਰਬਾਜ਼ੀ ਹੋਣ ਕਰਕੇ ਹਰਦੀਪ ਸਿੰਘ ਵੱਲੋਂ ਆਪਣੇ ਬਾਕੀ ਸਾਥੀਆਂ ਨੂੰ ਬੁਲਾ ਕੇ ਲਖਵਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਕੇ ਕਤਲ ਕਰ ਦਿੱਤਾ ਸੀ