ਥਾਣਾ ਅਮਲੋਹ ਦੇ ਮੁਖੀ ਹਰਦੀਪ ਸਿੰਘ ਨੇ ਚਾਰਜ ਸੰਭਾਲਿਆ

amlo

ਥਾਣਾ ਅਮਲੋਹ ਦੇ ਮੁਖੀ ਹਰਦੀਪ ਸਿੰਘ ਨੇ ਚਾਰਜ ਸੰਭਾਲਿਆ

(ਅਨਿਲ ਲੁਟਾਵਾ) ਅਮਲੋਹ। ਥਾਣਾ ਅਮਲੋਹ ਦੇ ਨਵੇਂ ਮੁਖੀ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਅਤੇ ਇਸ ਤੋਂ ਪਹਿਲਾ ਉਹ ਥਾਣਾ ਸਰਹਿੰਦ ਵਿਖੇ ਥਾਣਾ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਕਿਸੇ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Hardeep Singh took charge

ਉਨ੍ਹਾਂ ਨਸ਼ੇ ਦੇ ਸੌਦਾਗਰਾਂ ਅਤੇ ਨਸ਼ਾ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਸਮਾਜ ਵਿਚੋਂ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕੀਤਾ ਜਾ ਸਕੇਂ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨਾਬਾਲਿਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਾਬਾਲਿਗ ਬੱਚਿਆਂ ਨੂੰ ਵਹੀਕਲ ਚਲਾਉਣ ਤੋਂ ਰੋਕਣ ਤਾਂ ਜੋ ਵੱਧ ਰਹੀਆਂ ਸੜਕੀ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here