ਨਸ਼ੇ ਖਿਲਾਫ਼ ਪੁਲਿਸ ਸਖਤ, 100 ਗ੍ਰਾਮ, 8 ਮੋਬਾਈਲਾਂ ਸਮੇਤ 4 ਗ੍ਰਿਫ਼ਤਾਰ
ਅੰਮ੍ਰਿਤਸਰ। ਨਸ਼ਾ ਤਸਕਰੀ ਦੀਆਂ ਵੀਡੀਓਜ਼ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਜ਼ਿਲਾ ਪੁਲਿਸ ਹਰਕਤ ’ਚ ਆ ਗਈ ਹੈ। ਵੀਰਵਾਰ ਸਵੇਰੇ ਪੁਲਿਸ ਨੇ ਤਿੰਨ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ। ਲੋਕਾਂ ਦੇ ਘਰਾਂ, ਲੋਕਾਂ ਅਤੇ ਸੜਕਾਂ ’ਤੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਹੁਣ ਤੱਕ ਚਾਰ ਮੁਲਜ਼ਮਾਂ ਨੂੰ ਕਰੀਬ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲਾ ਪੁਲਿਸ ਨੇ ਵੀਰਵਾਰ ਸਵੇਰੇ ਤਰਨਤਾਰਨ ਰੋਡ, ਗੁਰੂ ਅਰਜਨ ਦੇਵ ਨਗਰ, ਨਹਿਰ ਅਤੇ ਫਾਟਕ ਦੇ ਨੇੜੇ ਅਤੇ ਨਾਲ ਹੀ ਸੀ-ਡਵੀਜ਼ਨ ਖੇਤਰ ਅਧੀਨ ਆਉਂਦੇ ਗੁੱਜਰਪੁਰਾ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ। ਫਿਲਹਾਲ 300 ਦੇ ਕਰੀਬ ਪੁਲਿਸ ਮੁਲਾਜ਼ਮ ਘਰ-ਘਰ ਤਲਾਸ਼ੀ ਲੈ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਨਸ਼ੇ ਦੇ ਸੌਦਾਗਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਵੀ ਅਪੀਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਸਰ ’ਚ ਨਸ਼ਾ ਖਤਮ ਕਰਨਾ ਹੈ ਤਾਂ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣਾ ਹੋਵੇਗਾ।
ਨਸ਼ਾ ਤਸਕਰ ਦੇ ਘਰੋਂ 8 ਮੋਬਾਈਲ ਬਰਾਮਦ
ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਚ ਅਭਿਆਨ ਵਿੱਚ ਹੁਣ ਤੱਕ ਚਾਰ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇੱਕ ਤਸਕਰ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਮੁਲਜ਼ਮ ਦੇ ਘਰੋਂ ਕਰੀਬ 8 ਮੋਬਾਈਲ ਬਰਾਮਦ ਹੋਏ ਹਨ, ਜੋ ਕਿ ਨਸ਼ੇੜੀ ਮੁਲਜ਼ਮਾਂ ਕੋਲ ਛੱਡ ਕੇ ਆਉਂਦੇ ਸਨ। ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਪੁਲਿਸ ਨੇ ਪਹਿਲੇ ਸਾਲ ਦੇ ਮੁਕਾਬਲੇ ਦੁੱਗਣੀ ਰਿਕਵਰੀ ਕੀਤੀ ਹੈ ਅਤੇ ਤਸਕਰਾਂ ਨੂੰ ਫੜਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ