ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

Punjab Police
ਫ਼ਤਹਿਗੜ੍ਹ ਸਾਹਿਬ :ਜ਼ਿਲ੍ਹਾ -ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ’ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੱਢਦੇ ਹੋਏ। ਤਸਵੀਰ : ਅਨਿਲ ਲੁਟਾਵਾ

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ

(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਨਾਲ ਕੱਢੇ ਗਏ ਫਲੈਗ ਮਾਰਚ ਮੌਕੇ ਗੱਲਬਾਤ ਕਰਦਿਆਂ ਕੀਤਾ। Punjab Police

ਵੋਟਰ ਬਿਨਾਂ ਕਿਸੇ ਦਬਾਅ, ਡਰ ਜਾਂ ਲਾਲਚ ਤੋਂ ਕਰਨ ਆਪਣੀ ਵੋਟ ਦਾ ਇਸਤੇਮਾਲ

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਅਤੇ ਵੋਟਰਾਂ ਦੇ ਸੰਵਿਧਾਨਕ ਹੱਕ ਦੀ ਕਿਸੇ ਨੂੰ ਵੀ ਦੁਰਵਰਤੋਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ, ਗੁਜਰਾਤ ਪੁਲਿਸ ਤੇ ਆਈ.ਟੀ.ਬੀ.ਪੀ. ਦੀਆਂ ਟੁਕੜੀਆਂ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਅੰਦਰ ਸੁਰੱਖਿਅਤ ਮਾਹੌਲ ਦੀ ਭਾਵਨਾ ਪੈਦਾ ਕੀਤੀ ਜਾ ਸਕੇ। Punjab Police

ਇਹ ਵੀ ਪੜ੍ਹੋ: Lok Sabha Elaction 2024: ਗਰਮੀ ਤੋਂ ਲੋਕ ਪਰੇਸ਼ਾਨ, ਚੋਣ ਕਮਿਸਨ ਤੋਂ ਪੰਜਾਬ ’ਚ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਡਰ ਜਾਂ ਦਬਾਅ ਮਹਿਸੂਸ ਹੁੰਦਾ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ ਅਤੇ ਵੋਟਰਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਉਣ ਜਾਂ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਊਟੀ ’ਤੇ ਤਾਇਨਾਤ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਹਮੇਸ਼ਾਂ ਅਮਨ ਸ਼ਾਂਤੀ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਪ੍ਰਕ੍ਰਿਆ ਨੇਪਰੇ ਚੜ੍ਹਦੀ ਰਹੀ ਹੈ ਇਸ ਲਈ ਤੁਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਅਦਾ ਕਰੋ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗਾ। ਫਲੈਗ ਮਾਰਚ ਉਪਰੰਤ ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਵੀ ਕੀਤਾ। Punjab Police

LEAVE A REPLY

Please enter your comment!
Please enter your name here