ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤ ਮਾਮਲੇ ‘ਚ ਦੋ ਪੁਲਿਸ ਅਧਿਕਾਰੀ ਗ੍ਰਿਫ਼ਤਾਰ

ਪੀੜਤ ਪਰਿਵਾਰ ਵੱਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਹੋਈ ਕਾਰਵਾਈ

ਫਰੀਦਕੋਟ (ਸੱਚ ਕਹੂੰ ਨਿਊਜ਼) | ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਦੇ ਮਾਮਲੇ ‘ਚ ਫ਼ਰੀਦਕੋਟ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਦੋਵਾਂ ਨੇ ਕਥਿਤ ਤੌਰ ‘ਤੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ ਲਾਉਣ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਦੀ ਮਦਦ ਕੀਤੀ ਸੀ
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਅੱਜ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਫਰੀਦਕੋਟ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਾਰਨਾ ਦਿੱਤਾ ਗਿਆ  ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਲਾਸ਼ ਬਰਾਮਦ ਨਹੀਂ ਹੋ ਜਾਂਦੀ, ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ ਇਸ ਧਰਨੇ ਵਿੱਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੀ ਪਹੁੰਚੇ ਇਸ ਤੋਂ ਇਲਾਵਾ ਬੀਬੀ ਪਰਮਜੀਤ ਕੌਰ ਖਾਲੜਾ, ਲੱਖਾ ਸਿਧਾਣਾ, ਕਿਸਾਨ, ਸਟੂਡੈਂਟਸ ਤੇ ਕਈ ਧਾਰਮਿਕ ਜਥੇਬੰਦੀਆਂ ਵੀ ਪਹੁੰਚੀਆਂ ਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ
ਦੱਸਣਯੋਗ ਹੈ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ ਇਨ੍ਹਾਂ ‘ਚੋਂ ਜਸਪਾਲ ਸਿੰਘ ਨੇ ਹਿਰਾਸਤ ‘ਚ ਹੀ ਫਾਹਾ ਲਾ ਲਿਆ ਸੀ ਇਸ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ ਹੁਣ ਸਾਹਮਣੇ ਆਇਆ ਹੈ ਕਿ ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਹੀ ਉਸ ਦੀ ਲਾਸ਼ ਖੁਰਦ-ਬੁਰਦ ਕੀਤੀ ਸੀ ਫਰੀਦਕੋਟ ਦੇ ਐੱਸਐੱਸਪੀ ਰਾਜ ਬਚਨ ਸਿੰਘ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਇਸ ਜਾਣਕਾਰੀ ਦਾ ਖ਼ੁਲਾਸਾ ਕੀਤਾ ਹੈ ਹਾਲਾਂਕਿ ਉਨ੍ਹਾਂ ਇੰਸਪੈਕਟਰ ਨਰਿੰਦਰ ਸਿੰਘ ਦੀ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਖ਼ਾਸ ਨਹੀਂ ਦੱਸਿਆ ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਜਾਂਚ ਜਾਰੀ ਹੈ
ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੂੰ 18 ਮਈ ਨੂੰ ਪਿੰਡ ਸੰਗਰਾਹੁਰ ਵਾਸੀ ਗੁਰਚਰਨ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ 16 ਮਈ ਨੂੰ ਪਿੰਡ ਪੰਜਾਵਾ ਮੁਕਤਸਰ ਵਿੱਚ ਭਾਂਜੇ ਲਾਡੀ ਨੂੰ ਮਿਲਣ ਗਿਆ ਸੀ 18 ਮਈ ਨੂੰ ਉਹ ਪਿੰਡ ਰੱਤੀਰੋੜੀ ਚਲਾ ਗਿਆ ਤੇ ਉੱਥੋਂ ਲਾਪਤਾ ਹੋ ਗਿਆ ਸਦਰ ਪੁਲਿਸ ਨੇ ਜੀਂਦ ਦੇ ਰਣਬੀਰ ਸਿੰਘ, ਪਿੰਡ ਲੰਗੇਆਣਾ (ਮੋਗਾ) ਦੇ ਬਿੱਟਾ, ਪਿੰਡ ਢੁੱਡੀ ਦੇ ਬਲਜੀਤ ਸਿੰਘ, ਪਿੰਡ ਰੱਤੋਰੋੜੀ ਦੇ ਬਾਜ ਸਿੰਘ ਤੇ ਕਪੂਰਥਲਾ ਦੀ ਮਹਿਲਾ ਪਰਮ ‘ਤੇ ਅਗਵਾ ਕਰਨ ਦਾ ਕੇਸ ਦਰਜ ਕੀਤਾ ਸੀ ਐੱਸਐੱਸਪੀ ਅਨੁਸਾਰ 18 ਮਈ ਦੀ ਰਾਤ ਸਾਢੇ 9 ਵਜੇ ਪਿੰਡ ਰੱਤੋਰੋੜੀ ਦੇ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਲਾਡੀ, ਰੇਸ਼ਮ ਤੇ ਹੋਰ ਸਾਥੀ ਨਜਾਇਜ਼ ਅਸਲੇ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਬੈਠੇ ਹਨ ਇੰਸਪੈਕਟਰ ਗਿੱਲ ਨੇ ਲਾਡੀ ਸਮੇਤ ਤਿੰਨਾਂ ਨੂੰ ਹਿਰਾਸਤ ‘ਚ ਲੈ ਲਿਆ ਸੀ ਤੇ ਉਨ੍ਹਾਂ ਨੂੰ ਉੱਥੇ ਛੱਡ ਖ਼ੁਦ ਚੋਣ ਡਿਊਟੀ ‘ਚ ਚਲੇ ਗਏ ਉਸੇ ਰਾਤ ਲਾਡੀ ਨੇ ਹਿਰਾਸਤ ਵਿੱਚ ਹੀ ਚਾਦਰ ਨਾਲ ਫਾਹਾ ਲੈ ਲਿਆ ਮਾਮਲੇ ਨੂੰ ਲੁਕਾਉਣ ਤੇ ਸਬੂਤ ਮਿਟਾਉਣ ਲਈ ਇੰਸਪੈਕਟਰ ਨਰਿੰਦਰ ਸਵੇਰੇ ਕਰੀਬ 5:30 ਵਜੇ ਲਾਸ਼ ਬਾਹਰ ਲੈ ਗਏ ਤੇ ਬਾਅਦ ‘ਚ ਉਨ੍ਹਾਂ ਵੀ ਖ਼ੁਦਕੁਸ਼ੀ ਕਰ ਲਈ ਸੀ, ਉਨ੍ਹਾਂ ‘ਤੇ ਵੀ ਕੇਸ ਦਰਜ ਕੀਤਾ ਗਿਆ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here