ਸ਼ਾਹ ਸਤਿਨਾਮ ਜੀ ਧਾਮ ਵਿਖੇ ਨਾਮ ਚਰਚਾ ਦੌਰਾਨ ਪਹੁੰਚੇ ਸਿਆਸੀ ਆਗੂ

Randeep Singh

ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਰੱਖੇ ਆਪਣੇ ਵਿਚਾਰ

  • ਡੇਰਾ ਸੱਚਾ ਸੌਦਾ ਦੇ ਭਲਾਈ ਕਾਰਜਾਂ ਤੋਂ ਪ੍ਰਭਾਵਿਤ ਹਾਂ : ਰਣਦੀਪ ਸਿੰਘ ਦਿਓਲ

(ਰਵਿੰਦਰ ਸ਼ਰਮਾ) ਸਰਸਾ। ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਹੋਈ ਨਾਮ ਚਰਚਾ ’ਚ ਪੰਜਾਬ ਵਿਧਾਨ ਸਭਾ ਤੋਂ ਚੋਣਾਂ ਲੜ ਰਹੇ ਭਾਜਪਾ ਦੇ ਉਮੀਦਵਾਰ ਪਹੁੰਚੇ ਇਸ ਦੌਰਾਨ ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਭਾਜਪਾ ਦੇ ਉਮੀਦਵਾਰ ਰਣਦੀਪ ਸਿੰਘ ਦਿਓਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਡੇਰਾ ਸੱਚਾ ਸੌਦਾ ਆਉਂਦੇ ਹਨ।

ਉਨ੍ਹਾਂ ਕਿਹਾ ਕਿ ਉਹ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਮਾਨਵਤਾ ਭਲਾਈ ਦੇ 138 ਕਾਰਜਾਂ ਤੋਂ ਬਹੁਤ ਪ੍ਰਭਾਵਿਤ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਆਏ ਹਨ ਉਨ੍ਹਾਂ ਕਿਹਾ ਕਿ ਜੇਕਰ ਜਨਤਾ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਉਹ ਰੁਜ਼ਗਾਰ ਲਿਆਉਣਾ ਅਤੇ ਨਸ਼ੇ ਦੇ ਖਾਤਮੇ ’ਤੇ ਸਭ ਤੋਂ ਪਹਿਲਾਂ ਧਿਆਨ ਦੇਣਗੇ ਇਸ ਦੇ ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ , ਉਸ ਨੂੰ ਸੁਧਾਰਨ ਦਾ ਕੰਮ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਸੂਬਾ ਆਰਥਿਕ ਪੱਖੋਂ ਦੂਜੇ ਸੂਬਿਆਂ ਤੋਂ ਬਹੁਤ ਹੀ ਪੱਛੜਦਾ ਜਾ ਰਿਹਾ ਹੈ , ਇਸ ਨੂੰ ਬਚਾਉਣ ਲਈ ਭਾਜਪਾ ਨੂੰ ਮੌਕਾ ਦੇਣ ਦੀ ਲੋੜ ਹੈ

ਬਰਨਾਲਾ ਤੋਂ ਭਾਜਪਾ ਚੰਗੀ ਲੀਡ ਨਾਲ ਜਿੱਤੇਗੀ : ਧੀਰਜ ਕੁਮਾਰ

Dheeraj Kumar

ਵਿਧਾਨ ਸਭਾ ਹਲਕਾ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸਰਸਾ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਇੱਥੋਂ ਦਾ ਅਨੁਸਾਸ਼ਨ ਤੇ ਪਿਆਰ ਦੇਖ ਕੇ ਉਹ ਬਹੁਤ ਹੀ ਜ਼ਿਆਦਾ ਪ੍ਰਭਾਵਿਤ ਹੋਏ ਉਨ੍ਹਾਂ ਕਿਹਾ ਕਿ ਬਰਨਾਲਾ ਵਿਕਾਸ ਪੱਖੋਂ ਬਹੁਤ ਹੀ ਪੱਛੜਿਆ ਹੋਇਆ ਹੈ ਮੌਜ਼ੂਦਾ ਵਿਧਾਇਕ ਨੇ ਬਰਨਾਲਾ ਦੇ ਵਿਕਾਸ ਬਾਰੇ ਕਦੇ ਨਹੀਂ ਸੋਚਿਆ ਤੇ ਲੋਕਾਂ ਨੂੰ ਧੋਖਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੌਜ਼ੂਦਾ ਵਿਧਾਇਕ ਨੇ ਸ਼ਹਿਣਾ ਰੋਡ ’ਤੇ ਟੋਲ ਪਲਾਜ਼ਾ ਨੂੰ ਹਟਵਾਉਣ ਦੇ ਨਾਂਅ ’ਤੇ ਫਰਜ਼ੀ ਧਰਨਾ ਦਿੱਤਾ ਅਤੇ ਬਾਅਦ ਵਿੱਚ ਸੌਦੇਬਾਜ਼ੀ ਕਰਕੇ ਚੁੱਕ ਲਿਆ ਗਿਆ ਜਿਸ ਨਾਲ ਲੋਕਾਂ ਨੂੰ ਕੋਈ ਨਿਆਂ ਨਹੀਂ ਮਿਲਿਆ ਉਨ੍ਹਾਂ ਬਰਨਾਲਾ ਦੇ ਲੋਕਾਂ ਨੂੰ ਮਿਲ ਰਹੇ ਸਾਥ ਦਾ ਹਵਾਲਾ ਦਿੰਦਿਆਂ ਚੰਗੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ।

ਡੇਰਾ ਸੱਚਾ ਸੌਦਾ ਦੇ ਨਸ਼ਾ ਛੁਡਾਊ ਅਭਿਆਨ ਤੋਂ ਹੋਇਆ ਹਾਂ ਪ੍ਰਭਾਵਿਤ : ਭਾਰਤ ਭੂਸ਼ਨ ਜੈਨ

Bharat Bhushan Jain

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਭਾਜਪਾ ਦੇ ਉਮੀਦਵਾਰ ਭਾਰਤ ਭੂਸ਼ਨ ਜੈਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਜੋ ਨਸ਼ਾ ਛੁਡਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਉਹ ਸਭ ਤੋਂ ਉੱਤਮ ਹੈ ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਨਸ਼ਾ, ਬੇਰੁਜ਼ਗਾਰੀ ਤੇ ਲੁੱਟ-ਖੋਹ ਦੀ ਸਮੱਸਿਆ ਨੇ ਅੱਤ ਮਚਾ ਰੱਖੀ ਹੈ ਜੇਕਰ ਜਨਤਾ ਨੇ ਸਾਥ ਦਿੱਤਾ ਤੇ ਸਾਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਰਾਮਪੁਰਾ ਫੂਲ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਈ ਜਾਵੇਗੀ

ਡੇਰਾ ਸੱਚਾ ਸੌਦਾ ਆਉਂਦਾ ਰਹਿੰਦਾ ਹਾਂ : ਰਾਜੇਸ਼ ਪਠੇਲਾ

Rajesh Pthela

ਵਿਧਾਨ ਸਭਾ ਹਕਲਾ ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਪਠੇਲਾ ਨੇ ਕਿਹਾ ਕਿ ਉਹ ਲਮੇਂ ਸਮੇਂ ਤੋਂ ਡੇਰਾ ਸੱਚਾ ਸੌਦਾ ਆ ਰਹੇ ਹਨ ਤੇ ਆਸ਼ੀਰਵਾਦ ਲੈ ਰਹੇ ਹਨ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜ ਲੋਕਾਂ ਲਈ ਆਦਰਸ਼ ਬਣ ਰਹੇ ਹਨ ਇਨ੍ਹਾਂ ਭਲਾਈ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਿਤ ਹੋਇਆ ਹਾਂ।

ਉਨ੍ਹਾਂ ਕਿਹਾ ਸ੍ਰੀ ਮੁਕਤਸਰ ਸਾਹਿਬ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ ਆਜ਼ਾਦੀ ਨੂੰ 70 ਸਾਲ ਹੋ ਗਏ ਪਰ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਨਹੀਂ ਹੋ ਸਕਿਆ ਉਨ੍ਹਾਂ ਕਿਹਾ ਇੱਥੋਂ ਜੋ ਵੀ ਉਮੀਦਵਾਰ ਜਿੱਤ ਕੇ ਜਾਂਦੇ ਹਨ ਉਨ੍ਹਾਂ ਨੇ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਹੀ ਨਹੀਂ ਦਿੱਤਾ ਜੇਕਰ ਜਨਤਾ ਮੈਨੂੰ ਮੌਕਾ ਦਿੰਦੀ ਹੈ ਤਾਂ ਪੀਣ ਵਾਲੇ ਪਾਣੀ ਤੇ ਨਿਕਾਸੀ ਦੀ ਸਮੱਸਿਆ ਦਾ ਹੱਲ ਸਭ ਤੋਂ ਪਹਿਲਾਂ ਕੀਤਾ ਜਾਵੇਗਾ ਤੇ ਹਲਕੇ ਦੇ ਵਿੱਚ ਰਹਿ ਕੇ ਵਿਕਾਸ ਕੀਤਾ ਜਾਵੇਗਾ

ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਿਆਸੀ ਚਾਲ : ਗੌਰਵ ਕੱਕੜ

Gorav Kakkar

ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਨਾਲ ਬਚਪਨ ਤੋਂ ਹੀ ਜੁੜਿਆ ਹੋਇਆ ਹਾਂ ਮੈਂ ਸਲਾਬਪੁਰਾ ਸਤਿਸੰਗ ਸੁਣਦਾ ਰਿਹਾ ਹਾਂ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਭਲਾਈ ਕਾਰਜਾਂ ਕਰਕੇ ਬਹੁਤ ਲੋੜਵੰਦ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਮੰਦਭਾਗੀਆਂ ਹਨ ਇਨ੍ਹਾਂ ਘਟਨਾਵਾਂ ਪਿੱਛੇ ਵੱਡੀ ਸਿਆਸੀ ਚਾਲ ਹੈ ਹੁਣ ਤੱਕ ਇਨ੍ਹਾਂ ਘਟਨਾਵਾਂ ਦੀ ਜਾਂਚ ਦੇ ਨਾਂਅ ’ਤੇ ਬਹੁਤ ਸਾਰੇ ਬੇਕਸੂਰਾਂ ’ਤੇ ਤਸ਼ੱਦਦ ਕੀਤਾ ਗਿਆ ਜੋ ਕਿ ਰਾਜਨੀਤੀ ਤੋਂ ਪ੍ਰੇਰਿਤ ਹੈ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਬੇਅਦਬੀ ਦੇ ਅਸਲ ਦੋਸ਼ੀਆਂ ’ਤੇ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਫਰੀਦਕੋਟ ਹਲਕੇ ਨੂੰ ਅਕਾਲੀ ਦਲ ਤੇ ਕਾਂਗਰਸ ਨੇ ਹਮੇਸ਼ਾ ਲੁੱਟਿਆ ਤੇ ਨਸ਼ਾ ਵੰਡਿਆ ਹੈ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਜੋ ਹੁਣ ਪੋਲ ਖੁੱਲ੍ਹ ਚੁੱਕੀ ਹੈ ਤੇ ਲੋਕ ਇਨ੍ਹਾਂ ਨੂੰ ਘਰਾਂ ’ਚ ਨਹੀਂ ਵੜਨ ਦੇ ਰਹੇ ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਰਕਾਰ ਬਣਦੀ ਹੈ ਤਾਂ ਕੇਂਦਰ ਤੋਂ ਵੱਡੇ ਪੈਕੇਜ਼ ਲਿਆ ਕੇ ਫਰੀਦਕੋਟ ’ਚ ਇੰਡਸਟਰੀ ਲਾਈ ਜਾਵੇਗੀ ਜਿਸ ਨਾਲ ਬੇਰੁਜ਼ਗਾਰੀ ਦੀ ਸਮੱਸਿਆ ਜਲਦੀ ਹੱਲ ਕਰ ਦਿਆਂਗੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ