ਏਜੰਸੀ
ਨਵੀਂ ਦਿੱਲੀ।
ਕੇਂਦਰ ਸਰਕਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਤਲਾਕ ਨੂੰ ਸਜਾਯੋਗ ਬਣਾਉਣ ਨਾਲ ਸਬੰਧਿਤ ਬਿੱਲ ਨੂੰ ਸੰਸਦ ਵਿੱਚ ਸਰਵਸੰਮਤੀ ਨਾਲ ਪਾਸ ਕਰਾਉਣ ਦੀ ਅਪੀਲ ਕੀਤੀ ਹੈ।
ੰਸੰਸਦੀ ਕਾਰਜਮੰਤਰੀ ਅਨੰਤ ਕੁਮਾਰਨੇ ਅੱਜ ਇੱਥੇ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਤਿੰਨ ਤਲਾਕ ਨਾਲ ਸਬੰਧਿਤ ਬਿੱਲ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਬਿੱਲ ਨੂੰ ਸਰਵਸੰਮਤੀ ਨਾਲ ਪਾਸ ਕਰਾਉਣ ਦੀ ਅਪੀਲ ਕਰਦਾ ਹਾਂ।