BBMB ਦੇ ਮੁੱਦੇ ’ਤੇ ਰਾਜਨੀਤੀ ਭਖੀ, ਆਪ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਸਾੜਿਆਂ ਕੇਂਦਰ ਸਰਕਾਰ ਦਾ ਪੁਤਲਾ

BBMB
BBMB ਦੇ ਮੁੱਦੇ ’ਤੇ ਰਾਜਨੀਤੀ ਭਖੀ, ਆਪ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਸਾੜਿਆਂ ਕੇਂਦਰ ਸਰਕਾਰ ਦਾ ਪੁਤਲਾ

BBMB: ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਵਿਧਾਇਕ

BBMB: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਣੀਆਂ ਦੇ ਮਸਲੇ ’ਤੇ ਕੇਂਦਰ ਸਰਕਾਰ ਅਤੇ ਬੀਬੀਐਮਬੀ ਦੀ ਪੰਜਾਬ ਨਾਲ ਵਧੀਕੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਵੱਲੋਂ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਇਨ੍ਹਾਂ ਵਿਧਾਇਕਾਂ ਤੇ ਵਰਕਰਾਂ ਵੱਲੋਂ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰੀਨੀਤ ਕੌਰ ਦੇ ਘਰ ਅੱਗੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵੱਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਨਾਲ ਧੱਕਾ ਕਰ ਰਹੀ ਹੈ। ਉੁਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। BBMB

Read Also : SYL Canal Controversy: CM ਮਾਨ ਨੇ ਫਿਰ ਦਿੱਤੀ ਸਖ਼ਤ ਚਿਤਾਵਨੀ! ਪੜ੍ਹੋ ਕੀ ਹੈ ਪੂਰੀ ਖਬਰ

ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਨੇਤਾਵਾਂ ਨੂੰ ਵੀ ਆੜੇ ਹੱਥੀਂ ਲੈਂਦੇ ਕਿਹਾ ਕਿ ਹਿਮਾਚਲ ਦੀ ਸਰਕਾਰ ਜੋ ਕਿ ਕਾਂਗਰਸ ਦੀ ਅਗਵਾਈ ਹੇਠ ਚੱਲ ਰਹੀ ਹੈ, ਉਨ੍ਹਾਂ ਵੱਲੋਂ ਇਸ ਮਾਮਲੇ ਤੇ ਨਿਊਟਰਲ ਸਟੈਂਡ ਕਿਉਂ ਲਿਆ ਗਿਆ? ਉਨ੍ਹਾਂ ਨੇ ਕਾਂਗਰਸ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਬੇਇਨਸਾਫੀ ਦੇ ਵਿਰੁੱਧ ਇਕੱਠੇ ਹੋ ਕੇ ਸੰਘਰਸ਼ ਲੜਨਾ ਚਾਹੀਦਾ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਇਤਰਾਜ਼ ਦੇ ਬਾਵਜੂਦ ਹਰਿਆਣੇ ਨੂੰ 8500 ਕਿਊਸਿਕ ਪਾਣੀ ਦੇਣ ਤੇ ਟਿੱਪਣੀ ਕੀਤੀ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਉੱਤੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਾਰਤ ਜਨਤਾ ਪਾਰਟੀ ਆਗੂ ਇਹ ਦੱਸਣ ਕਿ ਉਹ ਪੰਜਾਬ ਦੇ ਨਾਲ ਹਨ ਜਾਂ ਹਰਿਆਣੇ ਦੇ ਨਾਲ ਹਨ।