ਆਰਬੀਯੂ ਅਤੇ ਯੂਨਾਈਟਿਡ ਕਿੰਗਡਮ ਦੀਆਂ ਯੂਨੀਵਰਸਿਟੀਆਂ ਵਿਚਕਾਰ ਵਿੱਦਿਅਕ ਸਹਿਯੋਗ ਦੀ ਸੰਭਾਵਨਾ

ਆਰਬੀਯੂ ਅਤੇ ਯੂਨਾਈਟਿਡ ਕਿੰਗਡਮ ਦੀਆਂ ਯੂਨੀਵਰਸਿਟੀਆਂ ਵਿਚਕਾਰ ਵਿੱਦਿਅਕ ਸਹਿਯੋਗ ਦੀ ਸੰਭਾਵਨਾ

ਚੰਡੀਗੜ੍ਹ, (ਸੱਚ ਕਹੂੰ ਨਿੳੂਜ਼) ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ.ਪਰਵਿੰਦਰ ਸਿੰਘ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਆਰਬੀਜੀਆਈ) ਦੇ ਉਪ-ਪ੍ਰਧਾਨ ਗੁਰਿੰਦਰ ਬਾਹਰਾ ਨੇ ਦਿੱਲੀ ਵਿਖੇ ਹੋਏ ਇੱਕ ਸੰਮੇਲਨ ਦੌਰਾਨ ਆਰਬੀਯੂ ਅਤੇ ਯੂਨਾਈਟਿਡ ਕਿੰਗਡਮ ਵਿੱਚ ਯੂਨੀਵਰਸਿਟੀਆਂ ਵਿਚਕਾਰ ਵਿੱਦਿਅਕ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਦੱਸਿਆ ਰਿਆਤ ਬਾਹਰਾ ਯੂਨੀਵਰਸਿਟੀ ਦੇ ਦੋ ਸੀਨੀਅਰ ਅਧਿਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਉਚ ਪੱਧਰੀ ਵਫ਼ਦ ਦਾ ਹਿੱਸਾ ਸਨ ਵਫ਼ਦ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕੁਝ ਨਿੱਜੀ ਯੂਨੀਵਰਸਿਟੀਆਂ ਦੇ ਉਚ ਪੱਧਰੀ ਅਧਿਕਾਰੀ ਸ਼ਾਮਲ ਸਨ ਇਸ ਦੌਰਾਨ ਅਧਿਕਾਰੀਆਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਇੰਟਰਨੈਸ਼ਨਲ-ਆਇਨ ਦੇ ਸੰਦਰਭ ਵਿੱਚ ਭਾਰਤ-ਯੂਕੇ ਉੱਚ ਸਿੱਖਿਆ ਸਹਿਯੋਗ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਅਤੇ ਗੁਰਿੰਦਰ ਬਾਹਰਾ ਵੀ.ਪੀ ਨੇ ਲੰਡਨ ਯੂਨੀਵਰਸਿਟੀ, ਨੌਟਿੰਘਮ ਯੂਨੀਵਰਸਿਟੀ, ਲੀਡਜ਼ ਯੂਨੀਵਰਸਿਟੀ, ਬਰਮਿੰਘਮ ਯੂਨੀਵਰਸਿਟੀ ਅਤੇ ਕੈਂਟ ਯੂਨੀਵਰਸਿਟੀ ਦੇ ਵੀਸੀ, ਡਾਇਰੈਕਟਰਾਂ, ਨੀਤੀ ਨਿਰਮਾਤਾਵਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ

ਇਸ ਮੌਕੇ ਡਾ. ਪਰਵਿੰਦਰ ਸਿੰਘ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਦੀਆਂ 21 ਸਾਲਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਯੂ.ਕੇ ਦੀਆਂ ਯੂਨੀਵਰਸਿਟੀਆਂ ਨੇ ਸਿਹਤ ਵਿਗਿਆਨ, ਵਾਤਾਵਰਣ ਵਿਗਿਆਨ ਅਤੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮਾਂ ਵਿੱਚ ਲੰਬੇ ਸਮੇਂ ਲਈ ਸਹਿਯੋਗ ਕਰਨ ਲਈ ਆਪਣੀ ਦਿਲਚਸਪੀ ਪ੍ਰਗਟਾਈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ