ਡੀ.ਐਸ.ਪੀ ਕੋਟਕਪੂਰਾ ਵੱਲੋਂ ਜਾਰੀ ਕੀਤਾ ਗਿਆ ਵਿਸ਼ਾਲ ਖੂਨਦਾਨ ਕੈਂਪ ਦਾ ਪੋਸਟਰ

Blood Camp Poster Sachkahoon

ਡੀ.ਐਸ.ਪੀ ਕੋਟਕਪੂਰਾ ਵੱਲੋਂ ਜਾਰੀ ਕੀਤਾ ਗਿਆ ਵਿਸ਼ਾਲ ਖੂਨਦਾਨ ਕੈਂਪ ਦਾ ਪੋਸਟਰ

ਕੋਟਕਪੂਰਾ (ਅਜੈ ਮਨਚੰਦਾ) ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਰਜੀਵ ਮਲਿਕ ਦੀ ਅਗਵਾਈ ਹੇਠ ਸ਼ਹੀਦ-ਏ-ਆਜਮ ਸ.ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਮਾਰਚ ਨੂੰ ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਵਿਖੇ ਲਗਾਏ ਜਾ ਰਹੇ ਵਿਸ਼ਾਲ ਖੂਨ ਦਾਨ ਕੈਂਪ ਦਾ ਇੱਕ ਪੋਸਟਰ ਰਮਨਦੀਪ ਸਿੰਘ ਭੁੱਲਰ ਡੀ.ਐੱਸ.ਪੀ. ਕੋਟਕਪੂਰਾ ਵੱਲੋਂ ਜਾਰੀ ਕੀਤਾ ਗਿਆ।

ਪੋਸਟਰ ਜਾਰੀ ਕਰਦੇ ਹੋਏ ਰਮਨਦੀਪ ਸਿੰਘ ਭੁੱਲਰ ਡੀ.ਐੱਸ.ਪੀ. ਨੇ ਕਿਹਾ ਕਿ ਸੰਸਥਾ ਵੱਲੋਂ ਸ਼ਹੀਦਾ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਨੌਜਵਾਨਾਂ ਨੂੰ ਖੂਨਦਾਨ ਵਰਗੇ ਮਹਾਨ ਕਾਰਜ ਵੱਲ ਉਤਸ਼ਾਹਿਤ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਕੈਂਪ ਵਿੱਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਪ੍ਰਧਾਨ ਰਜੀਵ ਮਲਿਕ, ਉਦੇ ਰੰਧੇਵ, ਰਵੀ ਅਰੋੜਾ, ਅਮਨਦੀਪ ਸਿੰਘ ਗੁਲਾਟੀ, ਬਲਜੀਤ ਸਿੰਘ ਖੀਵਾ, ਪੱਪੂ ਨੰਬਰਦਾਰ, ਜਤਿੰਦਰ ਸਿੰਘ ਸੰਨੀ ਅਤੇ ਰਜਤ ਛਾਬੜਾ ਨੇ ਦੱਸਿਆ ਕਿ ਕੈਂਪ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦੇ ਬਲੱਡ ਬੈਂਕ ਅਤੇ ਸਿਵਲ ਹਸਪਤਾਲ ਕੋਟਕਪੂਰਾ ਦੇ ਬਲੱਡ ਬੈਂਕ ਦੀਆਂ ਟੀਮਾਂ ਵੱਲੋਂ ਖੂਨ ਦਾਨੀਆਂ ਦਾ ਖੂਨ ਇਕੱਤਰ ਕੀਤਾ ਜਾਵੇਗਾ।

ਇਸ ਦੌਰਾਨ ਕਲੱਬ ਦੇ ਲੇਡੀਜ਼ ਵਿੰਗ ਦੀ ਨੈਨਸੀ ਅਰੋੜਾ, ਮਨਜੋਤ ਗੁਲਾਟੀ ਅਤੇ ਸਿਮਰਨ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ 101 ਯੂਨਿਟ ਖੂਨ ਦਾਨ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸਨੂੰ ਪੂਰਾ ਕਰਨ ਲਈ ਲੇਡੀਜ਼ ਵਿੰਗ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਪਿਛਲੇ ਸਾਲ ਸ਼ਹੀਦਾਂ ਦੇ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਕੈਂਪ ਦੌਰਾਨ 201 ਯੂਨਿਟ ਖੂਨ ਦਾਨ ਕੀਤਾ ਗਿਆ ਸੀ ਅਤੇ ਇਸ ਵਾਰ ਵੀ ਕੈਂਪ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਰਜੀਵ ਮਲਿਕ ਅਤੇ ਜਤਿੰਦਰ ਸੰਨੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਪੋਸਟਰ ਵੀ ਲਗਾਏ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ