ਅੰਮ੍ਰਿਤਪਾਲ ਦੀ ਗ੍ਰਿਫਤਾਰ ਲਈ ਹੁਣ ਇਸ ਸ਼ਹਿਰ ’ਚ ਲੱਗੇ ਪੋਸਟਰ

Amritpal

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ) । ਅੰਮ੍ਰਿਤਪਾਲ (Amritpal) ਦੀ ਗ੍ਰਿਫਤਾਰ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।  ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਦੇ ਹੁਕਮਾਂ ਅਨੁਸਾਰ ਅੱਜ ਸੁਨਾਮ ਰੇਲਵੇ ਸਟੇਸ਼ਨ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਵੱਲੋਂ ਸਟੇਸ਼ਨ ਤੇ ਆਉਣ ਜਾਣ ਵਾਲੇ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਸਮੇਤ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ਤੇ ਵੀ ਇਹ ਪੋਸਟਰ ਲਗਾਏ ਜਾ ਰਹੇ ਹਨ।

ਗੁਰਦਾਸਪੁਰ ’ਚ ਲੱਗੇ ਅੰਮ੍ਰਿਤਪਾਲ ਦੇ ਪੋਸਟਰ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਅੰਮ੍ਰਿਤਪਾਲ ਸਿੰਘ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ (Amritpal ) ਨੂੰ ਫੜ੍ਹਨ ਲਈ ਪੋਸਟਰ ਥਾਂ-ਥਂ ਪੋਸਟ ਲਾ ਦਿੱਤੇ ਹਨ ਤੇ ਨਾਲ ਸੂਚਨਾ ਦੇਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਹੈ। ਬਟਾਲਾ ਅਤੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੋਸਟਰ ਲਗਾਏ ਗਏ ਹਨ। ਪੋਸਟਰ ’ਤੇ ਲਿਖਿਆ ਹੈ ਇਹ ਤਸਵੀਰ ਅੰਮ੍ਰਿਤਪਾਲ ਦੀ ਹੈ ਜੋ ਵੱਖ-ਵੱਖ ਕੇਸਾਂ ’ਚ ਪੁਲਿਸ ਨੂੰ ਲੋਡ਼ੀਂਦਾ ਹੈ, ਜਿਸ ਕਿਸੇ ਨੂੰ ਜਾਣਕਾਰੀ ਉਹ ਹੇਠ ਲਿਖੇ ਨੰਬਰਾਂ ’ਤੇ ਦੱਸੇ। ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਤੇ ਉਸ ਦਾ ਨਾਂਅ ਵੀ ਗੁਪਤ ਰੱਖਿਆ ਜਾਵੇਗਾ। ਪੁਲਿਸ ਹੈਲਪਲਾਇਨ ਨੰਬਰ ਵੀ ਜਾਰੀ ਗਿਆ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ, ਪੁਲਿਸ ਨੇ ਥਾਂ-ਥਾਂ ਚੈਕਿੰਗ ਸ਼ੁਰੂ ਕਰ ਦਿੱਤੀ ਹੈ। Amritpal

Amritpal

ਅੰਮ੍ਰਿਤਪਾਲ ਦੇ ਪਿੰਡ ਨੂੰ ਜਾਣ ਵਾਲੀਆਂ ਸੜਕਾਂ ’ਤੇ ਭਾਰੀ ਫੋਰਸ ਤਾਇਨਾਤ

ਅੰਮ੍ਰਿਤਪਾਲ। ਕੱਥੂਨੰਗਲ ਥਾਣੇ ਦੀ ਪੁਲਿਸ ਵੱਲੋਂ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਹੋਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖਹਿਰਾ ਨੂੰ ਜਾਣ ਵਾਲੀ ਸੜਕ ’ਤੇ ਬੈਰੀਕੇਡ ਲਾ ਦਿੱਤੇ ਹਨ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਜੱਲੂਪੁਰ ਖਹਿਰਾ ਦੇ ਨਾਲ ਲੱਗਦੀਆਂ 8 ਲਿੰਕ ਸੜਕਾਂ ’ਤੇ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਦਿਨ-ਰਾਤ ਡਿਊਟੀ ਕਰ ਰਹੀਆਂ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਉਥੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿਹਾਤੀ ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਗਿ੍ਫਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੇ ਗਿ੍ਰਫ਼ਤਾਰੀ ਡਰ ਕਾਰਨ ਆਪਣੇ ਪੈਸੇ ਲੁਕੋ ਕੇ ਰੱਖੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡ ਆ ਸਕਦਾ ਹੈ। ਇਸ ਸੰਭਾਵੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਅੰਮਿ੍ਰਤਪਾਲ ਦੇ ਘਰ ਤੋਂ 200 ਗਜ ਦੀ ਦੂਰੀ ’ਤੇ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here