ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ, ਸਸਕਾਰ ਬਾਰੇ ਸਥਿਤੀ ਨਹੀਂ ਹਾਲੇ ਤੈਅ

hopital

ਸਿੱਧੂ ਮੂਸੇਵਾਲਾ ਦਾ ਹੋਇਆ ਪੋਸਟਮਾਰਟਮ

(ਸੁਖਜੀਤ ਮਾਨ) ਮਾਨਸਾ। ਬੀਤੇ ਦਿਨ ਹਮਲਾਵਾਰਾਂ ਵੱਲੋਂ ਅੰਨੇਵਾਹ ਗੋਲੀਆਂ ਚਲਾ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਦੇਰ ਸ਼ਾਮ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਗਿਆ ਹੈ। ਇਸ ਡਾਕਟਰੀ ਟੀਮ ’ਚ ਪਟਿਆਲਾ ਤੇ ਫਰੀਦਕੋਟ ਦੇ ਡਾਕਟਰ ਸ਼ਾਮਲ ਸਨ। ਪੋਸਟਮਾਰਟਮ ਤੋਂ ਬਾਅਦ ਵੀ ਹਾਲੇ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ’ਚ ਹੈ। ਉਸ ਦੇ ਸਸਕਾਰ ਬਾਰੇ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਕਿ ਉਸਦਾ ਸਸਕਾਰ ਅੱਜ ਦੇਰ ਰਾਤ ਤੱਕ ਕੀਤਾ ਜਾਵਗੇ ਜਾਂ ਕੱਲ੍ਹ ਕੀਤਾ ਜਾਵੇਗਾ।

ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਹੋ ਗਿਆ ਹੈ। ਮਾਨਸਾ ਦੇ ਸਿਵਲ ਹਸਪਤਾਲ ’ਚ ਪੰਜ ਡਾਕਟਰਾਂ ਦੇ ਪੈੱਨਲ ਵੱਲੋਂ ਪੋਸਟਮਾਰਟਮ ਕੀਤਾ ਗਿਆ। ਫਿਲ਼ਹਾਲ ਰਿਪੋਰਟ ਆਉਣੀ ਬਾਕੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਿੱਧੂ ਮੈਸੂਵਾਲੇ ਦੇ ਸਰੀਰ ’ਤੇ ਕਿੰਨੀਆਂ ਗੋਲੀਆਂ ਲੱਗੀਆਂ ਸਨ।  ਸਿੱਧੂ ਮੂਸੇਵਾਲਾ ਦੀ ਆਖਰੀ ਝਲਕ ਵੇਖਣ ਲਈ ਲੋਕ ਸਵੇਰੇ ਤੋਂ ਹੀ ਉਨ੍ਹਾਂ ਦੇ ਪਿੰਡ ਵੱਡੀ ਗਿਣਤੀ ’ਚ ਪਹੁੰਚੇ ਹਨ। ਵੱਡੀ ਭੀੜ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੇ ਪਿੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ