Badshahpur Explosion: ਪਟਿਆਲਾ/ਬਾਦਸ਼ਾਹਪੁਰ (ਨਰਿੰਦਰ/ਬਠੋਈ ਮਨੋਜ)। ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਿਸ ਚੌਂਕੀ ਦੇ ਨਜ਼ਦੀਕ ਬੀਤੀ ਅੱਧੀ ਰਾਤ ਦੇ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਪੁਲਿਸ ਚੌਂਕੀ ਦੇ ਨਾਲ ਬਣੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਅਤੇ ਐਸਪੀਡੀ ਯੋਗੇਸ਼ ਸ਼ਰਮਾ ਵੱਲੋਂ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਮਿਲੀ ਹੈ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗਾ ਹੈ। Patiala News

Read Also : E portal Punjab: ਪੰਜਾਬ ਦੇ ਸਕੂਲਾਂ ਲਈ ਜ਼ਰੂਰੀ ਖਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਕਿਹਾ ਕਿ ਬੀਤੀ ਰਾਤ ਇੱਕ ਧਮਾਕਾ ਹੋਣ ਦੀ ਸੂਚਨਾ ਮਿਲੀ ਤਾਂ ਪੁਲਿਸ ਪਾਰਟੀ ਸਮੇਤ ਜਾਂਚ ਕਰਨ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਜਾਂ ਸੁਰਾਗ ਨਹੀਂ ਮਿਲਿਆ ਹੈ। ਜਾਂਚ ਜਾਰੀ ਹੈ ਜਿਵੇਂ ਹੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਜ਼ਰੂਰ ਸਾਂਝੀ ਕੀਤੀ ਜਾਵੇਗੀ।














