ਮੁੱਖ ਮੰਤਰੀ ਵੱਲੋਂ ਪੀ.ਪੀ.ਐਸ.ਸੀ. ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ

ppsc

 ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਸੁਚੱਜੀ ਬਣਾਉਣ ਅਤੇ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਚੁੱਕਿਆ ਕਦਮ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ’ਚ ਸੁਧਾਰ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਚੱਜ ਨਾਲ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here