ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੱਧ ਪ੍ਰਦੇਸ਼ ’ਚ ਭਾਰਤੀ ਜਨਤਾ ਪਾਰਟੀ ਦੀ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਦਮੋਹ ਲੋਕ ਸਭਾ ਖੇਤਰ ਦੇ ਪ੍ਰਤੀਨਿਧੀ ਤੇ ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਬੁੱਧਵਾਰ ਨੂੰ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਪਟੇਲ ਨੇ ਅੱਜ ਸੰਸਦ ਭਵਨ ਕੈਂਪਸ ’ਚ ਪੱਤਰਕਾਰਾਂ ਨੂੰ ਦੰਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੈਪ੍ਰਕਾਸ਼ ਨੱਢਾ ਤੋਂ ਆਸ਼ੀਰਵਾਦ ਪ੍ਰਾਪਤ ਕਰ ਕੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ। (Prahlad Patel)
ਭਾਜਪਾ ਨੇ ਹਾਲ ਹੀ ’ਚ ਵਿਧਾਨ ਸਭਾ ਚੋਣਾਂ ’ਚ ਪਟੇਲ ਨੂੰ ਮੱਧ ਪ੍ਰਦੇਸ਼ ਦੀ ਨਿਰਸਿੰਘਪੁਰ ਸੀਟ ਤੋਂ ਚੋਣ ਲੜਾਇਆ ਸੀ ਜਿੱਥੇ ਉਹ 31 ਹਜ਼ਾਰ ਵੋਟਾਂ ਤੋਂ ਜ਼ਿਆਦਾ ਦੇ ਫਰਕ ਨਾਲ ਜਿੱਤੇ ਸਨ। ਉਨ੍ਹਾਂ ਦੱਸਿਆ ਕਿ ਉਹ ਮੰਤਰੀ ਮੰਡਲ ਤੋਂ ਵੀ ਅਸਤੀਫ਼ਾ ਦੇ ਰਹੇ ਹਨ। ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਸਫ਼ਲਤਾ ਤੋਂ ਬਾਅਦ ਪਾਰਟੀ ਦੀ ਨਵੀਂ ਸਰਕਾਰ ਦੇ ਗਠਨ ’ਚ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਵਿਚਕਾਰ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਉਹ ਭੋਪਾਲ ਜਾ ਰਹੇ ਹਨ। ਪਟੇਲ ਨੂੰ ਮੋਦੀ ਸਰਕਾਰ ’ਚ ਖਾਦ ਪ੍ਰਸੰਸਕਰਣ ਉਦਸੋਗ ਤੇ ਜਲ ਸ਼ਕਤੀ ਮੰਤਰਾਲੇ ਦੇ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
Also Read : ਰਵੀ ਬਿਸ਼ਨੋਈ ਬਣੇ ਟੀ-20 ‘ਚ ਨੰਬਰ ਵੰਨ ਗੇਂਦਬਾਜ਼
ਪਟੇਲ ਮੱਧ ਪ੍ਰਦੇਸ਼ ’ਚ ਪਾਰਟੀ ਦੇ ਸੀਨੀਅਰ ਨੇਤਾ ਹਨ। ਵਾਜਪੇਈ ਦੀ ਤੀਜੀ ਸਰਕਾਰ ’ਚ ਉਹ ਕੋਲਾ ਰਾਜ ਮੰਤਰੀ ਸਨ। ਮੱਧ ਪ੍ਰਦੇਸ਼ ’ਚ ਭਾਰਤੀ ਜਨਤਾ ਪਾਰਟੀ ਲਗਾਤਾਰ ਪੰਜਵੀਂ ਵਾਰ ਸਕਰਾ ਬਣਾਉਣ ਜਾ ਰਹੀ ਹੈ। ਪਾਰਟੀ ਨੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਅਜੇ ਨਹੀਂ ਕੀਤੀ ਗਈ ਹੈ। ਮੱਧ ਪ੍ਰਦੇਸ਼ ’ਚ ਨਵੰਬਰ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੇ ਕਿਸੇ ਨੂੰ ਮੱਖ ਮੰਤਰੀ ਦੇ ਚਿਹਰੇ ਦੇ ਰੂਪ ’ਚ ਅੱਗੇ ਨਹੀਂ ਕੀਤਾ ਸੀ। ਵਰਤਮਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਹਿ ਚੁੱਕੇ ਹਨ ਕਿ ਉਹ ਪਾਰਟੀ ਦੇ ਵਰਕਰ ਹਨ ਅਤੇ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ ਉਸ ਨੂੰ ਪੂਰੀ ਕਰਨਗੇ।