ਸਾਡੇ ਨਾਲ ਸ਼ਾਮਲ

Follow us

16.2 C
Chandigarh
Monday, February 9, 2026
More
    Home Breaking News ਚੌਕੀ ਇੰਚਾਰਜ ਵ...

    ਚੌਕੀ ਇੰਚਾਰਜ ਵੱਲੋਂ ਡੇਰਾ ਸ਼ਰਧਾਲੂਆਂ ਦੀ ਸ਼ਲਾਘਾ

    ਚੌਕੀ ਇੰਚਾਰਜ ਵੱਲੋਂ ਡੇਰਾ ਸ਼ਰਧਾਲੂਆਂ ਦੀ ਸ਼ਲਾਘਾ

    ਦੋਦਾ, (ਰਵੀਪਾਲ) | ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਡਾਕਟਰ, ਪੁਲਿਸ, ਪਿੰਡਾਂ ਦੇ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ, ਕਲੱਬਾਂ ਵੱਲੋਂ ਮੋਰਚੇ ਸੰਭਾਲੇ ਹੋਏ ਹਨ, ਉਥੇ ਡੇਰਾ ਸੱਚਾ ਸੌਦਾ ਸਰਸਾ ਦੇ ਸੇਵਾਦਾਰਾਂ ਦੀ ਸ਼ਲਾਘਾ ਕਰਦੇ ਪੁਲਿਸ ਚੌਕੀ ਦੋਦਾ ਦੇ ਇੰਚਾਰਜ ਜਗਦੀਪ ਸਿੰਘ ਨੇ ਕਿਹਾ ਕਿ ਸੇਵਾਦਾਰ ਮਾਨਵਤਾ ਦੀ ਸੇਵਾ ‘ਚ ਅਹਿਮ ਰੋਲ ਨਿਭਾਅ ਰਹੇ ਹਨ। ਇਸ ਮੌਕੇ ਚੌਕੀ ਇੰਚਾਰਜ ਜਗਦੀਪ ਸਿੰਘ ਨੇ ਪਿਛਲੇ ਕਈ ਦਿਨਾਂ ਤੋਂ ਸੇਵਾ ਕਰ ਰਹੇ ਦੋਦਾ ਦੇ ਸੇਵਾਦਾਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਕੇਲੇ (ਫ਼ਲ) ਵੀ ਵੰਡੇ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਦੋਦਾ ਤੇ ਆਸਪਾਸ ਦੇ ਪਿੰਡਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਕਈ ਮਰੀਜ਼ਾਂ ਦੇ ਇਲਾਜ ਤੋਂ ਇਲਾਵਾ ਲੰਗਰ ਤੇ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਾਰੇ ਸੇਵਾਦਾਰਾਂ ਦੀ ਹੌਸਲਾ-ਅਫਜਾਈ ਕਰਦੇ ਹੋਏ ਕੋਰੋਨਾ ਦੀ ਜੰਗ ‘ਚ ਸੇਵਾ ਕਰਦੇ ਰਹਿਣ ਦੀ ਅਪੀਲ ਕੀਤੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here