ਪ੍ਰਕਾਸ਼ ਸਿੰਘ ਭੱਟੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਇਆ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਪਾਰਟੀ ਤੋਂ 2002 ਵਿੱਚ ਵਿਧਾਇਕ ਰਹੇ ਪ੍ਰਕਾਸ਼ ਸਿੰਘ ਭੱਟੀ (Prakash Singh Bhatti) ਇੱਕ ਵਾਰ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ੍ਰ. ਭੱਟੀ 2012 ਵਿੱਚ ਕਾਂਗਰਸ ਪਾਰਟੀ ਤੋਂ ਟਿਕਟ ਨਾ ਮਿਲਣ ਕਰਕੇ ਆਜ਼ਾਦ ਤੌਰ ‘ਤੇ ਚੋਣ ਮੈਦਾਨ ਵਿੱਚ ਉੱਤਰੇ ਤਾਂ ਕਾਂਗਰਸ ਵੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ ਉਹ ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਅਤੇ ਲਗਾਤਾਰ 2017 ਤੇ 2022 ਦੀ ਚੋਣ ਅਕਾਲੀ ਦਲ ਵੱਲੋਂ ਹੀ ਲੜੀ ਗਈ ਸੀ ਪਰ ਦੋਵੇਂ ਵਾਰ ਉਹ ਹਾਰ ਗਏ ਹੁਣ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਉਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਪ੍ਰਕਾਸ਼ ਸਿੰਘ ਭੱਟੀ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਵੱਲੋਂ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Assembly Election Haryana : ਹਰਿਆਣਾ ’ਚ ਵੋਟਿੰਗ ਦੀ ਤਾਰੀਕ ਬਦਲੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਕਾਸ਼ ਸਿੰਘ ਭੱਟੀ ਬਹੁਤ ਹੀ ਸੀਨੀਅਰ ਆਗੂ ਹਨ, ਜਿਨਾਂ ਨੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ। ਉਨਾਂ ਵਰਗਾ ਆਗੂ ਬਿਨਾਂ ਸ਼ੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਕਿਉਂਕਿ ਅਸੀਂ ਆਉਣ ਵਾਲੀਆਂ ਉਪ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਹਾਂ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭੱਟੀ ਇੱਕ ਬਹੁਤ ਹੀ ਮਿਹਨਤੀ ਆਗੂ ਹਨ, ਜਿਨਾਂ ਨੇ ਹਮੇਸ਼ਾ ਹੀ ਆਪਣੇ ਹਲਕਿਆਂ ਦੀ ਨੁਮਾਇੰਦਗੀ ਪੂਰੀ ਲਗਨ ਨਾਲ ਕੀਤੀ ਹੈ। ਪੰਜਾਬ ਦੇ ਲੋਕਾਂ ਲਈ ਉਨਾਂ ਦੇ ਨਿਰੰਤਰ ਯਤਨ ਸ਼ਲਾਘਾਯੋਗ ਹਨ। ਅਭਿਨੇਤਰੀ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਅਤੇ ਉਸਦੀ ਆਉਣ ਵਾਲੀ ਫਿਲਮ ਐਮਰਜੈਂਸੀ ਬਾਰੇ ਸਵਾਲ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੰਗਨਾ ਰਣੌਤ ਪਿਛਲੇ ਲੰਬੇ ਸਮੇਂ ਤੋਂ ਨਫ਼ਰਤ ਫੈਲਾਉਂਦੀ ਆ ਰਹੀ ਹੈ, ਖਾਸ ਕਰਕੇ ਕਿਸਾਨਾਂ ਦੇ ਧਰਨੇ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਮਾਵਾਂ ਬਾਰੇ ਉਸਨੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। Prakash Singh Bhatti