ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਪ੍ਰਨੀਤ ਕੌਰ ਨੇ...

    ਪ੍ਰਨੀਤ ਕੌਰ ਨੇ ਟਰੇਨ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ’ਚ ਉਠਾਇਆ

    Praneet Kaur
    ਸਾਂਸਦ ਮੈਂਬਰ ਪ੍ਰਨੀਤ ਕੌਰ

    ਰੇਲ ਮੰਤਰਾਲੇ ਨੂੰ ਰੇਲਗੱਡੀ ਨੂੰ ਬੰਦ ਕਰਨ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ (Praneet Kaur)

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ (Praneet Kaur) ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ ਅੱਜ ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇ ਕੇ ਬੰਦ ਕਰ ਦਿੱਤਾ ਹੈ, ਇਹ ਧਿਆਨ ਵਿੱਚ ਰੱਖੇ ਬਿਨਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ।

     ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ

    ਪ੍ਰਨੀਤ ਕੌਰ (Praneet Kaur) ਨੇ ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਦੇ-ਜਾਂਦੇ ਹਨ ਅਤੇ ਇਹ ਇਕਲੌਤੀ ਮੇਲ ਟਰੇਨ ਹੈ ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ। ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।

    LEAVE A REPLY

    Please enter your comment!
    Please enter your name here