ਬਿਜਲੀ ਦੇ ਟਾਵਰ ’ਤੇ ਚੜ੍ਹੇ ਅਪ੍ਰੈਂਟਿਸ ਲਾਈਨਮੈਨਾਂ ਦੇ ਧਰਨੇ ’ਚ ਪੁੱਜੀ ਪ੍ਰਨੀਤ ਕੌਰ

Praneet Kaur
ਪਟਿਆਲਾ : ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਧਰਨੇ ਵਿੱਚ ਪੁੱਜ ਕੇ ਬੇਰੁਜ਼ਗਾਰ ਲਾਈਨਮੈਂਨਾਂ ਨਾਲ ਗੱਲ ਕਰਦੇ ਹੋਏ।

ਬਿਜਲੀ ਦੇ ਟਾਵਰ ਤੇ ਚੜ੍ਹੇ ਅਪ੍ਰੈਂਟਿਸ ਲਾਈਨਮੈਨਾਂ ਦੇ ਧਰਨੇ ’ਚ ਪੁੱਜੀ ਪ੍ਰਨੀਤ ਕੌਰ

  • ਟਾਵਰ ਤੇ ਚੜ੍ਹੇ ਨੌਜਵਾਨਾਂ ਨਾਲ ਕੀਤੀ ਗੱਲਬਾਤ, ਨੌਜਵਾਨਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ
  • ਮੁੱਖ ਮੰਤਰੀ ਅਤੇ ਸਬੰਧਤ ਵਿਭਾਗਾਂ ਕੋਲ ਇਨ੍ਹਾਂ ਦੀਆਂ ਮੰਗਾਂ ਉਠਾਵਾਂਗੀ : ਪ੍ਰਨੀਤ ਕੌਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ 15 ਕਿਲੋਮੀਟਰ ਦੂਰ ਪਿੰਡ ਭੇਡਪੁਰਾ ਵਿਖੇ ਬਿਜਲੀ ਦੇ ਟਾਵਰ ’ਤੇ ਡਟੇ ਅਪ੍ਰੈਂਟਿਸ ਲਾਈਨਮੈਨਾਂ ਦੇ ਧਰਨੇ ਵਿੱਚ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਪੁੱਜੇ ਅਤੇ ਉਨ੍ਹਾਂ ਵੱਲੋਂ ਬਿਜਲੀ ਦੇ ਟਾਵਰ ’ਤੇ ਚੜ੍ਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸਦਿਆ ਆਖਿਆ ਕਿ ਚੋਣਾਂ ਤੋਂ ਪਹਿਲਾ ਜਨਤਾ ਨੂੰ ਗਾਰੰਟੀਆਂ ਦੇਣ ਵਾਲਿਆ ਨੂੰ ਅੱਜ ਇਹ ਬੇਰੁਜ਼ਗਾਰ ਨੌਜਵਾਨ ਦਿਖਾਈ ਕਿਉਂ ਨਹੀਂ ਦਿੰਦੇ।

ਭਰਤੀ ਦੀ ਵੱਧ ਤੋਂ ਵੱਧ ਉਮਰ ਵਿੱਚ ਵਾਧਾ ਕੀਤਾ ਜਾਵੇ

ਇਸ ਮੌਕੇ ਪ੍ਰਨੀਤ ਕੌਰ ਨੇ ਟਾਵਰ ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਵਿੱਚੋਂ ਜਥੇਬੰਦੀ ਦੇ ਪ੍ਰਧਾਨ ਰਾਕੇਸ਼ ਕੁਮਾਰ ਨਾਲ ਗੱਲਬਾਤ ਕੀਤੀ ਜੋ ਬਿਜਲੀ ਦੇ ਟਾਵਰ ਦੇ ਪਿਛਲੇ ਕਈ ਦਿਨ ਤੋਂ ਚੜੀਆ ਹੋਇਆ ਸੀ ਅਤੇ ਉੱਥੇ ਖਰਾਬ ਮੌਸਮ ਦਾ ਸਾਹਮਣਾ ਕਰ ਰਿਹਾ ਹੈ। ਧਰਨਾਕਾਰੀਆਂ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਬੇਰੁਜ਼ਗਾਰ ਸਹਾਇਕ ਲਾਈਨਮੈਨ ਯੂਨੀਅਨ ਇਸ ਗੱਲ ਦਾ ਵਿਰੋਧ ਕਰ ਰਹੀ ਹੈ ਕਿ ਪਾਵਰਕੌਮ ਵਿੱਚ ਅਸਿਸਟੈਂਟ ਲਾਈਨਮੈਨਾਂ ਦੀ ਭਰਤੀ ਲਈ ਅਸਾਮੀਆਂ 1690 ਤੋਂ ਵਧਾ ਕੇ 3000 ਕਰਨ ਦੇ ਨਾਲ-ਨਾਲ ਭਰਤੀ ਦੀ ਵੱਧ ਤੋਂ ਵੱਧ ਉਮਰ ਵਿੱਚ ਵਾਧਾ ਕੀਤਾ ਜਾਵੇ ਕਿਉਂਕਿ ਜਿਆਦਾਤਰ ਉਮੀਦਵਾਰ ਓਵਰਏਜ਼ ਹੋ ਗਏ ਹਨ। ਉਹ ਯੋਗਤਾ ਪ੍ਰੀਖਿਆ ਪਾਸ ਕਰਨ ਦੀ ਨਵੀਂ ਸਰਤ ਨੂੰ ਖਤਮ ਕਰਨ ਅਤੇ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕਰਨ ਦੀ ਮੰਗ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਤੇ ਭੈਣ ਧਾਰਮਿਕ ਸਥਾਨਾਂ ’ਤੇ ਹੋਏ ਨਤਮਸਤਕ

ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਮੈਂਬਰ ਪਾਰਲੀਮੈਂਟ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਬਹੁਤੇ ਪਹਿਲਾਂ ਸਰਕਾਰ ਵੱਲੋਂ ਭਰਤੀ ਵੀ ਕੀਤੇ ਗਏ ਸਨ ਅਤੇ 1-2 ਮਹੀਨੇ ਨੌਕਰੀ ਵੀ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਅਤੇ ਹੁਣ ਲਿਖਤੀ ਪ੍ਰੀਖਿਆ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁੱਖ ਹੋ ਰਿਹਾ ਹੈ ਕਿ ਅਜਿਹੇ ਮਾੜੇ ਹਾਲਾਤਾਂ ਚ ਰਹਿ ਰਹੇ ਹਨ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਪ੍ਰਨੀਤ ਕੌਰ ਨੇ ਕਿਹਾ, ਮੰਗਾਂ ਲਈ ਮੁੱਖ ਮੰਤਰੀ ਮਾਨ ਤੱਕ ਕਰਾਂਗੇ ਪਹੁੰਚ

ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਤੁਹਾਡੀਆਂ ਮੰਗਾਂ ਮੰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਪਾਵਰ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੱਕ ਪਹੁੰਚਾਵਾਂਗੀ। ਪ੍ਰਨੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਹੋਈ ਭਰਤੀ ਵਿੱਚ ਵੱਡੀ ਗਿਣਤੀ ਉਮੀਦਵਾਰ ਦੂਜੇ ਰਾਜਾਂ ਦੇ ਸਨ ਅਤੇ ਮੈਂ ਉਨ੍ਹਾਂ ਦੀ ਮੰਗ ਨਾਲ ਸਹਿਮਤ ਹਾਂ ਕਿ ਪੰਜਾਬ ਰਾਜ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਉਮੀਦਵਾਰਾਂ ਦਾ ਕੋਟਾ 2 ਜਾਂ 3 ਫੀਸਦੀ ਤੋਂ ਜਿਆਦਾ ਨਾ ਰੱਖਿਆ ਜਾਵੇ। ਦੱਸਣਯੋਗ ਹੈ ਕਿ ਪਿਛਲੇ ਦਿਨੀ ਬਿਕਰਮ ਮਠੀਜੀਆ ਵੱਲੋਂ ਧਰਨੇ ਵਿੱਚ ਪੁੱਜਣ ਤੋਂ ਬਾਅਦ ਹੀ ਪ੍ਰਨੀਤ ਕੌਰ ਇਨ੍ਹਾਂ ਬੇਰੁਜ਼ਗਾਰਾਂ ਦੇ ਧਰਨੇ ਵਿੱਚ ਪੁੱਜੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

 

LEAVE A REPLY

Please enter your comment!
Please enter your name here