160 ਦਿਨ ਪ੍ਰਿੰਸੀਪਲ ਸਲਾਹਕਾਰ ਰਹਿਣ ਤੋਂ ਬਾਅਦ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ

ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੈਸੇਜ਼ ਭੇਜ ਕੇ ਦਿੱਤੀ ਜਾਣਕਾਰੀ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਦੇਸ਼ ਦੇ ਵੱਡੇ ਸਿਆਸੀ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪ੍ਰਿੰੰਸੀਪਲ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਵਲੋਂ ਅੱਜ ਅਸਤੀਫ਼ਾ ਦੇ ਦਿੱਤਾ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਵਲੋਂ ਇਹ ਅਸਤੀਫ਼ਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮੈਸੇਜ ਰਾਹੀਂ ਭੇਜਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅਸਤੀਫ਼ਾ ਪ੍ਰਵਾਨ ਕਰਨ ਜਾਂ ਫਿਰ ਨਹੀਂ ਕਰਨ ਸਬੰਧੀ ਕੋਈ ਫੈਸਲਾ ਨਹੀਂ ਲਿਆ ਹੈ।

ਪ੍ਰਸ਼ਾਂਤ ਕਿਸ਼ੋਰ ਨੇ ਇਸ ਸਬੰਧੀ ਖ਼ੁਦ ਸੱਚ ਕਹੂੰ ਨੂੰ ਜਾਣਕਾਰੀ ਦਿੰਦੇ ਹੋਏ ਆਪਣਾ ਉਹ ਮੈਸੇਜ ਵੀ ਦਿੱਤਾ, ਜਿਹੜਾ ਕਿ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਭੇਜਿਆ ਸੀ। ਅਸਤੀਫ਼ੇ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਲਿਖਿਆ ਕਿ ਉਹ ਫਿਲਹਾਲ ਕੁਝ ਸਮੇਂ ਲਈ ਬ੍ਰੇਕ ਚਾਹੁੰਦੇ ਹਨ, ਜਿਸ ਕਾਰਨ ਉਹ ਮੌਜੂਦਾ ਜਿੰਮੇਵਾਰੀ ਚੁੱਕਣ ਵਿੱਚ ਅਸਮਰਥ ਹੋਣਗੇ। ਜਦੋਂ ਤੱਕ ਮੇਰੇ ਵਲੋਂ ਭਵਿੱਖ ਬਾਰੇ ਕੋਈ ਫੈਸਲਾ ਨਹੀਂ ਲਿਆ ਜਾਂਦਾ ਹੈ, ਉਸ ਸਮੇਂ ਤੱਕ ਲਈ ਪ੍ਰਿੰਸੀਪਲ ਸਲਾਹਕਾਰ ਦੇ ਅਹੁਦੇ ਦੀ ਜਿੰਮੇਵਾਰੀ ਤੋਂ ਤੁਰੰਤ ਮੈਨੂੰ ਰਲੀਵ ਕਰ ਦਿੱਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ