ਪ੍ਰਸ਼ਾਂਤ ਕਿਸ਼ੋਰ ਦਾ ਰਾਹੁਲ ਗਾਂਧੀ ’ਤੇ ਵਿਅੰਗ

ਅਗਵਾਈ ਕਰਨਾ ਇੱਕ ਵਿਅਕਤੀ ਵਿਸ਼ੇਸ਼ ਦਾ ਅਧਿਕਾਰ ਨਹੀਂ

(ਏਜੰਸੀ) ਨਵੀਂ ਦਿੱਲੀ। ਮਮਤਾ ਬੈਨਰਜੀ ਤੋਂ ਬਾਅਦ ਹੁਣ ਉਨ੍ਹਾਂ ਦੇ ਕਰੀਬੀ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀ ਗਾਂਧੀ ਪਰਿਵਾਰ ’ਤੇ ਹਮਲਾ ਬੋਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਅਗਵਾਈ ਦੇ ਸਵਾਲ ’ਤੇ ਕਿਹਾ ਕਿ ਕਾਂਗਰਸ ਪਿਛਲੇ 10 ਸਾਲਾਂ ’ਚ ਆਪਣੀਆਂ 90 ਫੀਸਦੀ ਚੋਣਾਂ ਹਾਰੀ ਹੈ ਅਜਿਹੇ ’ਚ ਵਿਰੋਧੀ ਧਿਰ ਦੀ ਅਗਵਾਈ ਕਾਂਗਰਸ ਦਾ ਅਧਿਕਾਰ ਨਹੀਂ ਹੋ ਸਕਦਾ।

ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵੀਟ ’ਚ ਲਿਖਿਆ, ‘ਇੱਕ ਮਜ਼ਬੂਤ ਵਿਰੋਧੀ ਧਿਰ ਲਈ ਕਾਂਗਰਸ ਜਿਸ ਆਈਡੀਆ ਅਤੇ ਸਪੇਸ ਦੀ ਅਗਵਾਈ ਕਰਦੀ ਹੈ, ਉਹ ਮਹੱਤਵਪੂਰਨ ਹੈ ਪਰ ਕਾਂਗਰਸ ਦੀ ਅਗਵਾਈ ਕਿਸੇ ਵਿਅਕਤੀ ਦਾ ਵਿਸ਼ੇਸ਼ ਅਧਿਕਾਰ ਨਹੀਂ ਹੈ, ਖਾਸ ਤੌਰ ’ਤੇ ਜਦੋਂ ਪਾਰਟੀ ਪਿਛਲੇ 10 ਸਾਲਾਂ ’ਚੋਂ 90 ਫੀਸਦੀ ਤੋਂ ਜ਼ਿਆਦਾ ਚੋਣਾਂ ਹਾਰ ਗਈ ਹੋਵੇ ਵਿਰੋਧੀ ਧਿਰ ਅਗਵਾਈ ਨੂੰ ਲੋਕਤੰਤਰਿਕ ਤਰੀਕੇ ਨਾਲ ਤੈਅ ਕਰਨ ਦਿਓ ਪ੍ਰਸ਼ਾਂਤ ਕਿਸ਼ੋਰ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਕਾਂਗਰਸ ਦੀ ਅਗਵਾਈ ਸਬੰਧੀ ਸਵਾਲ ਚੁੱਕੇ ਸਨ। ਮਮਤਾ ਬੈਨਰਜੀ ਨੇ ਕਾਂਗਰਸ ’ਤੇ ਵਿਅੰਗ ਕਰਦਿਆਂ ਇਹ ਕਿਹਾ ਸੀ ਕਿ ਹੁਣ ਕੋਈ ਯੂਪੀਏ ਨਹੀਂ ਬਚਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ