Pratap Singh Bajwa bomb statement: ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਸਖਤ ਕਾਰਵਾਈ ਦੇ ਹੁਕਮ ਜਾਰੀ, ਮੁੱਖ ਮੰਤਰੀ ਮਾਨ ਆਖੀ ਵੱਡੀ ਗੱਲ

Pratap Singh Bajwa bomb statement
Pratap Singh Bajwa bomb statement: ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਸਖਤ ਕਾਰਵਾਈ ਦੇ ਹੁਕਮ ਜਾਰੀ, ਮੁੱਖ ਮੰਤਰੀ ਮਾਨ ਆਖੀ ਵੱਡੀ ਗੱਲ

Pratap Singh Bajwa bomb statement: ਚੰਡੀਗੜ੍ਹ। ਵਿਰੋਧੀ ਧਿਰ ਦੇ ਨੇਤਾ ਵੱਲੋਂ ਪੰਜਾਬ ਵਿੱਚ ਬੰਬਾਂ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਵਿੱਚ ਆ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ‘ਤੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੀ ਇਸ ਸਬੰਧੀ ਬਾਜਵਾ ਨੂੰ ਕੋਈ ਪਾਕਿਸਤਾਨ ਤੋਂ ਜਾਣਕਾਰੀ ਮਿਲ ਰਹੀ ਹੋ ਸਕਦੀ ਹੈ। ਜੇਕਰ ਉਨ੍ਹਾਂ ਇਹ ਬਿਆਨ ਸਿਰਫ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਹੀ ਦਿੱਤਾ ਹੈ ਤਾਂ ਉਹ ਕਾਰਵਾਈ ਲਈ ਤਿਆਰ ਰਹਿਣ।

Read Also : Government of Punjab: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਕਦਮ, ਇਹ ਮੁਸ਼ਕਿਲ ਵੀ ਹੋਈ ਹੱਲ

ਮੁੱਖ ਮੰਤਰੀ ਦੇ ਆਫਿਸ਼ੀਅਲ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਦੇ ਨਾਲ ਲਿਖਿਆ ਗਿਆ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਦੀ ਗੱਲ ਕਹੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ। ਨਹੀਂ ਤਾਂ ਝੂਠੀ ਜਾਣਕਾਰੀ ਦੇਣ ਤੇ ਦਹਿਸ਼ਤ ਫੈਲਾਉਣ ਦੇ ਮਾਮਲੇ ‘ਤੇ ਪ੍ਰਤਾਪ ਬਾਜਵਾ ‘ਤੇ ਕਾਰਵਾਈ ਦੇ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ। ਦੇਖੋ ਪੂਰੀ ਵੀਡੀਓ…