ਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Patiala photo-06

ਡੇਰਾਬੱਸੀ ਅਤੇ ਬਨੂੜ ’ਚ ਐਨਐਚਏਆਈ ਦੁਆਰਾ ਐਕਵਾਇਰ ਕੀਤੀ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾਂ ਸਮੇਤ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਡੇਰਾਬੱਸੀ ਅਤੇ ਬਨੂੜ ਵਿੱਚ ਐਨਐਚਏਆਈ ਵੱਲੋਂ ਐਕਵਾਇਰ ਕੀਤੀ ਜਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ। ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰ ਕੁਝ ਦਿਨ ਪਹਿਲਾਂ ਮੈਨੂੰ ਡੇਰਾਬੱਸੀ ਅਤੇ ਬਨੂੜ ਵਿੱਚ ਭਾਰਤਮਾਲਾ ਐਨਐਚ205ਏ ਪ੍ਰਾਜੈਕਟ ਤਹਿਤ ਜਮੀਨ ਐਕਵਾਇਰ ਕਰਨ ਦਾ ਮਾਮਲਾ ਉਠਾਉਣ ਲਈ ਮਿਲੇ ਸਨ। ਇਸ ਲਈ ਅੱਜ ਇਨ੍ਹਾਂ ਨੂੰ ਨਾਲ ਲੈ ਕੇ ਮਾਨਯੋਗ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਅਤੇ ਉਨ੍ਹਾਂ ਨੂੰ ਇਨ੍ਹਾਂ ਕਿਸਾਨਾਂ ਦੀਆਂ ਅਸਲ ਮੰਗਾਂ ਤੋਂ ਜਾਣੰੂ ਕਰਵਾਇਆ। ਸ੍ਰੀ ਗਡਕਰੀ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਸਾਡੇ ਨਾਲ ਵਾਅਦਾ ਕੀਤਾ ਕਿ ਉਹ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਯਕੀਨੀ ਬਣਾਉਣਗੇ।

ਇਸ ਤੋਂ ਇਲਾਵਾ ਪ੍ਰਨੀਤ ਕੌਰ (Preneet Kaur) ਨੇ ਦੱਸਿਆ ਕਿ ਸੰਘਰਸ਼ ਕਮੇਟੀ ਨੇ ਮੇਰੇ ਧਿਆਨ ਵਿੱਚ ਲਿਆਂਦਾ ਸੀ ਕਿ ਇਸ ਪ੍ਰੋਜੈਕਟ ਵਿੱਚ ਪੈਂਦੇ 28 ਪਿੰਡਾਂ ਦੀ ਜਮੀਨ ਦੇ ਅਵਾਰਡ 30 ਸਤੰਬਰ 2021 ਨੂੰ ਡੀ.ਆਰ.ਓ. (ਐਸ.ਏ.ਐਸ.) ਨਗਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਪ੍ਰੋਜੈਕਟ ਲਾਗੂ ਕਰਨ ਵਾਲੀ ਇਕਾਈ ਅੰਬਾਲਾ ਨੂੰ ਭੇਜੇ ਗਏ ਸਨ, ਪਰ ਸੱਤ ਮਹੀਨਿਆਂ ਬਾਅਦ ਵੀ ਉਨ੍ਹਾਂ ਨੂੰ ਕੋਈ ਮੁਆਵਜਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਨੇ ਜਮੀਨ ਐਕਵਾਇਰ ਦੀ ਜਮ੍ਹਾਂਬੰਦੀ ’ਤੇ ਨੋਟ ਛਾਪਿਆ ਸੀ, ਜਿਸ ਕਾਰਨ ਕਿਸਾਨ ਹੁਣ ਇਨ੍ਹਾਂ ਜਮੀਨਾਂ ਨੂੰ ਖਰੀਦਣ, ਵੇਚਣ, ਗਿਰਵੀ ਰੱਖਣ ਅਤੇ ਅਦਲਾ-ਬਦਲੀ ਕਰਨ ਤੋਂ ਅਸਮਰੱਥ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਟਰਾਂਸਪੋਰਟ ਮੰਤਰੀ ਇਸ ਮਾਮਲੇ ਨੂੰ ਤੁਰੰਤ ਹੱਲ ਕਰਨਗੇ ਅਤੇ ਸੀਮਾਂਤ ਕਿਸਾਨਾਂ ਦੇ ਲਗਭਗ 3200 ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ