ਲੋਕ ਸਭਾ ਚੋਣ ਲੜਨ ਸਬੰਧੀ ਪ੍ਰਨੀਤ ਕੌਰ ਦਾ ਆਇਆ ਵੱਡਾ ਬਿਆਨ

Preneet Kaur

ਪਟਿਆਲਾ। ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਖਿੱਚ ਦਿੱਤੀਆਂ ਹਨ। ਇਸ ਦੌਰਾਨ ਬਹੁਤ ਸਾਰੇ ਦਿੱਗਜ ਚਿਹਰੇ ਪਾਰਟੀਆਂ ਬਦਲ ਰਹੇ ਹਨ। ਪੁਰਾਣੇ ਤੋਂ ਪੁਰਾਣੇ ਖੁੰਢ ਵੀ ਪਾਰਟੀਆਂ ਬਦਲ ਚੁੱਕੇ ਹਨ। ਇਸ ਦੌਰਾਨ ਲੋਕ ਸਭਾ ਹਲਕਾ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਲੜਨਗੇ ਤਾਂ ਪਟਿਆਲਾ ਤੋਂ ਹੀ ਲੜਨਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਬਾਰੇ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਹੀ ਲਿਆ ਜਾਵੇਗਾ। (Preneet Kaur)

Also Read : ਪਾਰਟੀ ਛੱਡ ਕੇ ਗਏ ਆਗੂਆਂ ਲਈ ਹਰਚੰਦ ਸਿੰਘ ਬਰਸਟ ਨੇ ਕਹੀ ਵੱਡੀ ਗੱਲ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਟਿਆਲਾ ਮੇਰਾ ਘਰ ਹੈ ਤੇ ਜੇ ਮੈਂ ਚੋਣ ਲੜਾਂਗੀ ਤਾਂ ਪਟਿਆਲਾ ਤੋਂ ਹੀ ਲੜਾਂਗੀ। ਦੱਸ ਦਈਏ ਕਿ ਪਰਨੀਤ ਕੌਰ ਕਾਂਗਰਸ ਵੱਲੋਂ ਪਟਿਆਲਾ ਤੋਂ ਸੰਸਦ ਮੈਂਬਰ ਹਨ ਤੇ ਕੁਝ ਦਿਨ ਪਹਿਲਾਂ ਹੀ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਲਗਾਤਾਰ ਕਿਆਸਅਰਾਈਆਂ ਹਨ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। (Preneet Kaur)

LEAVE A REPLY

Please enter your comment!
Please enter your name here