ਪਰਨੀਤ ਕੌਰ ਦਾ ਕਾਂਗਰਸ ਨੂੰ ਜਵਾਬ, ਕਿਹਾ, ਮੇਰੇ ਲਈ ਪਰਿਵਾਰ ਸਭ ਤੋਂ ਉਪਰ

Preneet Kaur

ਕਾਂਗਰਸ ਨੇ ਪਰਨੀਤ ਕੌਰ (Preneet Kaur) ਨੂੰ ਟਵਿੱਟਰ ’ਤੇ ਭੇਜਿਆ ਨੋਟਿਸ

(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸ ਦੌਰਾਨ ਸਾਰੇ ਵਰਕਰ ਆਪਣੀਆਂ-ਆਪਣੀਆਂ ਪਾਰਟੀ ਲਈ ਪ੍ਰਚਾਰ ਕਰਨ ’ਚ ਜੁਟੇ ਹਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ (Preneet Kaur) ਨੇ ਕਾਂਗਰਸ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਪਰਨੀਤ ਕੌਰ ਨੂੰ ਨੋਟਿਸ ਭੇਜਿਆ ਗਿਆ ਹੈ। ਪਰਨੀਤ ਕੌਰ ਨੇ ਕਿਹਾ ਮੈਨੂੰ ਟਵਿੱਟਰ ’ਤੇ ਨੋਟਿਸ ਭੇਜਿਆ ਗਿਆ ਹੈ। ਜਿਸ ਨੇ ਟਵਿੱਟਰ ’ਤੇ ਨੋਟਿਸ ਪਾਇਆ ਮੈਂ ਉਸਦਾ ਟਵਿੱਟਰ ਅਕਾਊਂਟ ਨਹੀਂ ਵੇਖਦੀ। ਉਨਾਂ ਇਹ ਵੀ ਕਿਹਾ ਕਿ ਜੇਕਰ ਮੈਨੂੰ ਨੋਟਿਸ ਭੇਜਣਾ ਸੀ ਤਾਂ ਇਹ ਕੰਮ ਜਨਰਲ ਸੈਕਟਰੀ ਦਾ ਹੁੰਦਾ ਹੈ। ਉਨਾਂ ਕਾਂਗਰਸ ਦੇ ਇਸ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਰੇ ਲਈ ਪਰਿਵਾਰ ਸਭ ਤੋਂ ਉਪਰ ਹੈ।

ਜਿਕਰਯੋਗ ਹੈ ਕਿ ਕਾਂਗਰਸ ਨੇ ਕੈਪਟਨ ਨੂੰ ਕੁਰਸੀ ਤੋਂ ਲਹਾਉਣ ਤੋਂ ਬਾਅਦ ਪਰਨੀਤ ਕੌਰ ਨੇ ਵੀ ਕਾਂਗਰਸ ਤੋਂ ਦੂਰੀ ਬਣਾ ਲਈ ਹੈ। ਉਨਾਂ ਨੇ ਇਸ ਦੇ ਪਿੱਛੇ ਨਵਜੋਤ ਸਿੱਧੂ ਦਾ ਹੱਥ ਦੱਸਿਆ ਹੈ। ਚਰਨਜੀਤ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੇ ਸਵਾਲ ‘ਤੇ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਕਾਂਗਰਸ ਹਾਈਕਮਾਂਡ ਦਾ ਫੈਸਲਾ ਹੈ। ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਜ਼ਬੂਤ ​​ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਹਮੇਸ਼ਾ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਦੀ ਗੱਲ ਕੀਤੀ ਹੈ।

ਕੈਪਟਨ ਭਾਜਪਾ ਨਾਲ ਮਿਲ ਕੇ ਲੜ ਰਹੇ ਚੋਣਾਂ

ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ ਨਾਂਅ ਨਾਲ ਨਵੀਂ ਪਾਰਟੀ ਬਣਾਈ ਹੈ। ਉਹ ਪੰਜਾਬ ’ਚ ਭਾਜਪਾ ਦੇ ਨਾਲ ਮਿਲ ਕੇ ਚੋਣ ਲੜ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ