Anganwadi Workers ਸਿਆਸਤ ਤੋਂ ਰਹਿਣ ਦੂਰ : ਡਾ. ਬਲਜੀਤ ਕੌਰ
ਚੰਡੀਗੜ੍ਹ। ਪੰਜਾਬ ਸਰਕਾਰ ਸਖ਼ਤ ਰੁਖ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ। ਮਹਿਲਾ ਤੇ ਬਲਾ ਵਿਕਾਸ ਵਿਭਾਗ ਵੱਲੋਂ ਸੂਬੇ ਵਿੱਚ ਕੀਤੇ ਗਏ ਸਰਵੇ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਵਿਭਾਗ ਨੂੰ ਪਤਾ ਲੱਗਾ ਹੈ ਕਿ ਵਿਭਾਗ ਅਧੀਨ ਚੱਲਣ ਵਾਲੇ ਆਂਗਣਵਾੜੀ ਕੇਂਦਰ ਵਿੱਚ ਆਂਗਣਵਾੜੀ ਵਰਕਰਾਂ ਦੇ ਤੌਰ ’ਤੇ ਕੰਮ ਕਰਨ ਵਾਲੀਆਂ 150 ਦੇ ਕਰੀਬ ਔਰਤਾਂ ਸਿਆਸਤ ਵਿੱਚ ਸਰਗਰਮ ਹਨ ਅਤੇ ਪਿੰਡਾਂ ਵਿੱਚ ਸਰਪੰਚ ਜਾਂ ਪੰਚਾਇਤ ਮੈਂਬਰ ਦੇ ਅਹੁਦਿਆਂ ’ਤੇ ਤਾਇਨਾਤ ਹਨ। ਵਿਭਾਗ ਨੇ ਇਸ ਨੂੰ ਗੰਭੀਰ ਮਾਮਲਾ ਮੰਨਦਿਆਂ ਸਾਰਿਆਂ ਨੂੰ ਨੋਟਿਸ ਜਾਰੀ ਕਰ ਕੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। (Anganwadi Workers)
ਧਿਆਨ ਰਹੇ ਕਿ ਬੀਤੇ ਮਹੀਨੇ ਹੀ ਪੰਜਾਬ ਦੀ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹਰਗੋਬਿੰਦ ਕੌਰ ਨੂੰ ਸ੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦਾ ਪ੍ਰਧਾਨ ਬਣਾ ਦਿੱਤਾ ਗਿਆ ਸੀ। ਇਹ ਮਾਮਲਾ ਚਰਚਾ ਵਿੱਚ ਆਉਣ ਤੋਂ ਬਾਅਦ ਵਿਭਾਗ ਨੇ ਹਰਗੋਬਿੰਦ ਕੌਰ ਨੂੰ ਨੋਟਿਸ ਜਾਰੀ ਕੀਤਾ।
ਇਹ ਵੀ ਪੜ੍ਹੋ : ਹੁਣ ਘਟੇਗਾ ਬਿਜਲੀ ਦਾ ਬਿੱਲ, ਇਸ ਸਰਕਾਰ ਨੇ ਫਿਊਲ ਸਰਚਾਰਜ ਕੀਤਾ ਮੁਆਫ
ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਸੂਬੇ ਵਿੱਚ ਕੋਈ ਹੋਰ ਥਾਵਾਂ ’ਤੇ ਵੀ ਆਂਗਣਵਾੜੀ ਵਰਕਰ ਸਿਆਸਤ ਵਿੱਚ ਸਰਗਰਮ ਹਨ। ਇਸ ਤੋਂਬਾਅਦ ਕੀਤੇ ਗਏਸਰਵੇ ਵਿੱਚ ਪਤਾ ਲੱਗਿਆ ਕਿ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਪੰਚ ਤੇ ਸਰਪੰਚ ਦੇ ਤੌਰ ’ਤੇ 150 ਦੇ ਕਰੀਬ ਆਂਗਣਵਾੜੀ ਵਰਕਰ ਵਿਰਾਜਮਾਨ ਹਨ। ਇਸ ਦੀ ਸੂਚੀ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਐਕਸ਼ਨ ਲੈਣ ਦਾ ਨਿਰਦੇਸ਼ ਦਿੱਤਾ, ਜਿਸ ਤੋਂ ਬਾਅਦ ਵਿਭਾਗ ਵੱਲੋੀ ਇਹਨਾਂ ਸਾਰੀਆਂ ਆਂਗਣਵਾੜੀ ਵਰਕਰਾਂ ਨੂੰ ਨੋਟਿਸ ਜਾਰੀ ਕਰ ਕੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਹੈ।