ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਤਿਆਰੀ

Old Pension Scheme in Punjab

ਮੁੱਖ ਮੰਤਰੀ ਮੁੱਖ ਸਕੱਤਰ ਨੂੰ ਵਿਚਾਰ ਕਰਨ ਦੇ ਆਦੇਸ਼ ( Old Pension Scheme in Punjab)

  •  ਭਗਵੰਤ ਮਾਨ ਨੇ ਕਿਹਾ, ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪੰਜਾਬ ਸਰਕਾਰ ਮਾਨ
  •  ਮੁੱਖ ਸਕੱਤਰ ਨੂੰ ਸਕੀਮ ਲਾਗੂ ਕਰਨ ਲਈ ਸੰਭਾਵਨਾ ਤੇ ਕਾਰਜਪ੍ਰਣਾਲੀ ਬਾਰੇ ਘੋਖ ਕਰਨ ਆਖਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਾਲ 2004 ਵਿੱਚ ਖ਼ਤਮ ਕੀਤੀ ਗਈ ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਬਹਾਲ ਕੀਤਾ ਜਾ ਸਕਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਵਿਚਾਰ ਕਰਨ ਦਾ ਐਲਾਨ ਕਰ ਦਿੱਤਾ ਹੈ ਹਾਲਾਂਕਿ ਇਹ ਵਿਚਾਰ ਕਰਨ ਲਈ ਸਰਕਾਰ ਕਿੰਨਾ ਸਮਾਂ ਲਏਗੀ, ਇਸ ਬਾਰੇ ਕੋਈ ਵੀ ਜਾਣਕਾਰੀ ਸਰਕਾਰ ਤੋਂ ਨਹੀਂ ਮਿਲ ਰਹੀ ਹੈ ਪਰ ਪੁਰਾਣੀ ਪੈਨਸ਼ਨ ’ਤੇ ਵਿਚਾਰ ਕਰਨ ਲਈ ਸਰਕਾਰ ਵਲੋਂ ਮੁੱਖ ਸਕੱਤਰ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Pension Sachkahoon

ਇਸ ਮਾਮਲੇ ਵਿੱਚ ਮੁੱਖ ਸਕੱਤਰ ਇੱਕ ਰਿਪੋਰਟ ਤਿਆਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੂੰ ਸੌਂਪਣਗੇ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਤਾਂ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹਨ ਅਤੇ ਉਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਕਦਮ ਚੁੱਕੇ ਹਨ। ਉਨਾਂ ਕਿਹਾ ਕਿ ਸੂਬੇ ਵਿੱਚ ਠੇਕੇ ਉੱਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਜ਼ਿਕਰ ਯੋਗ ਹੈ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ