(ਸੱਚ ਕਹੂੰ ਨਿਊਜ਼) ਸਲਾਬਤਪੁਰਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਹਾਂ ਪਰਉਪਕਾਰ (ਗੁਰਗੱਦੀ ਦਿਵਸ) ਦੇ ਸਬੰਧ ’ਚ ਪੰਜਾਬ ਦੀ ਸਾਧ-ਸੰਗਤ ਵੱਲੋਂ 11 ਸਤੰਬਰ ਨੂੰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਭੰਡਾਰੇ ਦੇ ਰੂਪ ’ਚ ਨਾਮ ਚਰਚਾ ਕੀਤੀ ਜਾ ਰਹੀ ਹੈ। ਨਾਮ ਚਰਚਾ ਸਬੰਧੀ ਜ਼ਿੰਮੇਵਾਰ ਸੇਵਾਦਾਰ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਰਹੇ ਹਨ। ਸੇਵਾਦਾਰਾਂ ਵੱਲੋਂ ਨਾਮ ਚਰਚਾ ਪੰਡਾਲ ਦੀ ਸਾਫ ਸਫਾਈ ਕੀਤੀ ਜਾ ਰਹੀ ਹੈ ਅਤੇ ਪੰਡਾਲ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ। (Maha Paropkar Month Salabatpura)
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਹਰਚਰਨ ਸਿੰਘ ਇੰਸਾਂ ਨੇ ਦੱਸਿਆ ਕਿ ਪਵਿੱਤਰ ਮਹਾਂ ਪਰਉਪਕਾਰ ਮਹੀਨੇ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਰ ਸਾਲ ਨਾਮ ਚਰਚਾ ਕਰਕੇ ਅਤੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ। ਇਸ ਵਾਰ ਵੀ ਪੰਜਾਬ ਦੀ ਸਾਧ-ਸੰਗਤ ਵੱਲੋਂ 11 ਸਤੰਬਰ, ਦਿਨ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਨਾਮ ਚਰਚਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਾਮ ਚਰਚਾ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਲਈ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵੱਲੋਂ ਪੰਡਾਲ ਤੋਂ ਇਲਾਵਾ ਟ੍ਰੈਫਿਕ, ਲੰਗਰ, ਪਾਣੀ, ਸਫ਼ਾਈ, ਡੈਕੋਰੇਸ਼ਨ ਆਦਿ ਦੇ ਵਿਸ਼ੇਸ਼ ਇੰਤਜਾਮ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਧ-ਸੰਗਤ ਗੁਰੂ ਜੱਸ ਗਾਉਣ ਦੇ ਨਾਲ-ਨਾਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਅਹਿਦ ਕਰੇਗੀ।
ਜਿਕਰਯੋਗ ਹੈ ਕਿ 23 ਸਤੰਬਰ 1990 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ’ਤੇ ਬਿਰਾਜਮਾਨ ਕੀਤਾ ਸੀ ਇਸ ਮਹੀਨੇ ਨੂੰ ਸਾਧ ਸੰਗਤ ਪਵਿੱਤਰ ਮਹਾਂ ਪਰਉਪਕਾਰ ਮਹੀਨੇ ਵਜੋਂ ਮਨਾਉਂਦੀ ਆ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।