ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ

Preparations, Blood, Camps, Complete

ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ‘ਪਰਮਾਰਥੀ ਦਿਵਸ’

5 ਅਕਤੂਬਰ ਨੂੰ ਖੂਨਦਾਨ ਕੈਂਪ ਲਾ ਕੇ ਮਨਾਇਆ ਜਾਵੇਗਾ ‘ਪਰਮਾਰਥੀ ਦਿਵਸ’

ਸੱਚ ਕਹੂੰ ਨਿਊਜ਼, ਸਰਸਾ

ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਜੀ) ਦੀ ਪਵਿੱਤਰ ਯਾਦ ‘ਚ 5 ਅਕਤੂਬਰ ਨੂੰ ਮਨਾਏ ਜਾ ਰਹੇ ‘ਪਰਮਾਰਥੀ ਦਿਵਸ’ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਇਹ ਪਵਿੱਤਰ ਦਿਹਾੜਾ ਪੂਜਨੀਕ ਬਾਪੂ ਜੀ ਦੀ ਯਾਦ ‘ਚ ਪਰਮਾਰਥੀ ਕਾਰਜਾਂ ਨੂੰ ਸਮਰਪਿਤ ਕੀਤਾ ਜਾਵੇਗਾ ਇਸ ਮੌਕੇ ਖੂਨਦਾਨ ਕੈਂਪ ਲਾਇਆ ਜਾਵੇਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ਹਰ ਸਾਲ ਸਾਧ-ਸੰਗਤ ਮਾਨਵਤਾ ਦੀ ਭਲਾਈ ਲਈ ਖੂਨਦਾਨ ਅਤੇ ਹੋਰ ਭਲਾਈ ਦੇ ਕਾਰਜ ਕਰਦੀ ਹੈ ਉਨ੍ਹਾਂ ਨੇ ਕਿਹਾ ਕਿ ਖੂਨਦਾਨ ਕਰਨ ਸਬੰਧੀ ਖੂਨਦਾਨੀਆਂ ‘ਚ ਭਾਰੀ ਉਤਸ਼ਾਹ ਹੈ

ਜ਼ਿਕਰਯੋਗ ਹੈ ਕਿ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ 5 ਅਕਤੂਬਰ 2004 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸੱਚਖੰਡ ਜਾ ਸਮਾਏ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here