ਕਰਾਫਟ ਮੇਲੇ ਦਾ ਉਦਘਾਟਨ ਸਵੇਰੇ 10.30 ਵਜੇ ਹੋਵੇਗਾ | Baba Farid Aagman Purab
ਫਰੀਦਕੋਟ (ਗੁਰਪ੍ਰੀਤ ਪੱਕਾ)। ਬਾਬਾ ਸ਼ੇਖ ਫਰੀਦ ਆਗਮਨ ਪੁਰਬ 19 ਸਤੰਬਰ ਤੋਂ 29 ਸਤੰਬਰ ਤੱਕ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸਵੇਰੇ 6.30 ਵਜੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮਾਂ ਦਾ ਆਯਜੋਨ ਕੀਤਾ ਜਾ ਰਿਹਾ ਹੈ। Baba Farid Aagman Purab
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੂਨਦਾਨ ਕੈਂਪ ਕਿਲ੍ਹਾ ਮੁਬਾਰਕ ਵਿਖੇ, ਸਵੇਰੇ 9 ਵਜੇ ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦਾ ਉਦਘਾਟਨ, ਸਵੇਰੇ 9.30 ਵਜੇ ਬਾਬਾ ਫਰੀਦ ਸਾਹਿਤ ਮੇਲਾ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ, ਸਵੇਰੇ 10.30 ਵਜੇ ਸੈਮੀਨਾਰ ਦੇਸ਼ ਭਗਤ ਪੰ.ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ, ਸਵੇਰੇ 10 ਵਜੇ ਕੌਮੀ ਲੋਕ ਨਾਚ ਨਵੀਂ ਦਾਣਾ ਮੰਡੀ ਵਿਖੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ, ਸਵੇਰੇ 10.00 ਵਜੇ ਤੋਂ ਸ਼ਾਮ 06.00 ਵਜੇ ਤੱਕ ਫੋਟੋਗਰਾਫੀ ਅਤੇ ਵਾਤਾਵਰਨ ਪ੍ਰਦਰਸ਼ਨੀ ਬੀੜ ਸੁਸਾਇਟੀ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ,
ਸਵੇਰੇ 10.30 ਵਜੇ ਕਰਾਫਟ ਮੇਲੇ ਦਾ ਉਦਘਾਟਨ ਨਵੀਂ ਦਾਣਾ ਮੰਡੀ ਵਿਖੇ, ਸਵੇਰੇ 09.00 ਵਜੇ ਤੋਂ 02.00 ਵਜੇ ਤੱਕ ਖੂਨਦਾਨ ਕੈਂਪ, ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ, ਸ਼ਾਮ 5 ਵਜੇ ਕੌਮੀ ਲੋਕ ਨਾਚ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ, ਪਟਿਆਲਾ ਵੱਲੋਂ, ਨਵੀਂ ਦਾਣਾ ਮੰਡੀ ਵਿਖੇ, ਸ਼ਾਮ 06.00 ਵਜੇ ਡਰਾਮਾ ਫੈਸਟੀਵਲ, ਦੇਸ਼ ਭਗਤ ਪੰ.ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ, ਸ਼ਾਮ 7.00 ਵਜੇ ਤੋਂ 10.00 ਵਜੇ ਤੱਕ ਧਾਰਮਿਕ ਪ੍ਰੋਗਰਾਮ ਗੁਰਦੁਆਰਾ ਖਾਲਸਾ ਦੀਵਾਨ,ਫ਼ਰੀਦਕੋਟ ਵਿਖੇ ਅਤੇ ਸ਼ਾਮ 7.30 ਵਜੇ ਰਾਣੀ ਰਣਦੀਪ ਵੱਲੋਂ ਸਭਿੱਆਚਾਰਕ ਪ੍ਰੋਗਰਾਮ ਨਵੀਂ ਦਾਣਾ ਮੰਡੀ ਵਿਖੇ ਹੋਵੇਗਾ । ਉਨ੍ਹਾਂ ਕਿਹਾ ਕਿ ਸਾਰੇ ਸਮਾਗਮ ਲਈ ਸੁਰੱਖਿਆ ਸਮੇਤ ਹਰ ਤਰ੍ਹਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ ਕੀਤੀ।