ਕਿਸਾਨ ਆਗੂਆਂ ਨੇ ਕੀਤੀ ਇਕੱਤਰਤਾ
Khanauri Kisan Mahapanchayat: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਸੁਨਾਮ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਪਿੰਡ ਨਮੋਲ ਦੇ ਗੁਰਦੁਆਰਾ ਨਾਨਕਪੁਰੀ ਵਿਖੇ ਕੀਤੀ ਗਈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ 12 ਫਰਵਰੀ ਨੂੰ ਖਨੌਰੀ ਮੋਰਚੇ ਉੱਪਰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਮੁੱਚੀਆਂ ਪਿੰਡ ਇਕਾਈਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਹ ਵੀ ਪੜ੍ਹੋ: ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਕਿਸਾਨ ਆਗੂ ਚੱਠਾ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਨਿਭਾਉਣ ਅਤੇ ਲੋਕਾਂ ਨੂੰ ਲੁੱਟਣ ਲਈ ਹਰ ਇੱਕ ਹੀਲਾ ਵਸੀਲਾ ਵਰਤਿਆ ਜਾਂਦਾ ਹੈ। ਇਸ ਮੌਕੇ ਬਲਾਕ ਜਰਨਲ ਸਕੱਤਰ ਕੇਵਲ ਸਿੰਘ ਜਵੰਧਾਂ,ਕਰਮ ਸਿੰਘ ਨਮੋਲ, ਗੁਰਚਰਨ ਸਿੰਘ ਨਮੋਲ,ਦੇਵ ਸਿੰਘ ਖਡਿਆਲ,ਮਦਨ ਦਾਸ ਮਹਿਲਾਂ,ਮਲਕੀਤ ਸਿੰਘ ਗੰਢੂਆਂ,ਕੁਲਦੀਪ ਸਿੰਘ ਮਹਿਲਾਂ,ਦਲੇਲ ਸਿੰਘ ਚੱਠਾ,ਕਸਮੀਰ ਸਿੰਘ ਉਗਰਾਹਾਂ ਆਦਿ ਹਾਜ਼ਰ ਸਨ। Khanauri Kisan Mahapanchayat