ਹਰਿਆਣਾ ’ਚ ਵੱਡੇ ਪੈਮਾਨੇ ’ਤੇ ਸਰਕਾਰੀ ਭਰਤੀ ਦੀ ਤਿਆਰੀ

jo

ਹਰਿਆਣਾ ’ਚ ਵੱਡੇ ਪੈਮਾਨੇ ’ਤੇ ਸਰਕਾਰੀ ਭਰਤੀ ਦੀ ਤਿਆਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਸਰਕਾਰ ਨੇ ਆਪਣੇ ਵਿਭਾਗਾਂ, ਬੋਰਡਾਂ, ਨਿਗਮ, ਯੂਨੀਵਰਸਿਟੀ ਤੇ ਕਾਲਜਾਂ ’ਚ ਵੱਡੇ ਪੈਮਾਨੇ ’ਤੇ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਉਸਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੈਨੇਜਿੰਗ ਡਾਇਰੈਕਟਰਾਂ ਨੂੰ ਸਟੇਟ ਸਟਾਫ਼ ਸਿਲੈਕਸ਼ਨ ਕਮਿਸ਼ਨ ਨੂੰ ਆਪਣੀਆਂ ਮੰਗਾਂ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਬੀਤੀ 13 ਜਨਵਰੀ ਨੂੰ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਨਿਗਮਾਂ ਆਦਿ ਵੱਲੋਂ ਪਹਿਲਾਂ ਭੇਜੀਆਂ ਗਈਆਂ 5, 321 ਅਹੁਦਿਆਂ ਦੀ ਮੰਗ ਸਬੰਧੀ ਜਾਰੀ ਸਾਰੇ 40 ਇਸ਼ਤਿਹਾਰਾਂ ਨੂੰ ਵਾਪਸ ਲੈ ਲਿਆ ਗਿਆ ਹੈ ਤੇ ਨਵੀਂ ਮੰਗ 11 ਫਰਵਰੀ ਤੱਕ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here