ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
(ਸੱਚ ਕਹੂੰ ਨਿਊਜ਼) ਪਟਿਾਲਾ। ਸਿੱਧੂ ਮੂਸੇਵਾਲਾ ਕਤਲ ਮਾਮਲੇ ਸਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਦਿੱਲੀ ਪੁਲਿਸ ਨੇ ਪਟਿਆਲਾ ਕੋਰਟ ’ਚ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਕਤਲ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਕੋਰਟ ਨੇ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੋਰ ਪੁੱਛਗਿੱਛ ਕਰਨ ਲਈ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਫਿਲਹਾਲ ਬਿਸ਼ਨੋਈ ਨੂੰ ਪੰਜਾਬ ਨਹੀਂ ਲਿਆਂਦਾ ਜਾਵੇਗਾ। ਦਿੱਲੀ ਸੈੱਲ ਦੀ ਸਪੈਸ਼ਲ ਪੁਲਿਸ ਨੇ ਕੋਰਟ ’ਚ ਸੁਰੱਖਿਆ ਕਰਾਨਾਂ ਦਾ ਹਵਾਲਾ ਦਿੱਤਾ ਗਿਆ। ਜਿਸ ਤੋਂ ਬਾਅਦ ਕੋਰਟ ਨੇ ਲਾਰੈਂਸ ਬਿਸ਼ਨੋਈ ਤੋਂ ਹੋਰ ਪੁੱਛਗਿਛ ਕਰਨ ਲਈ ਪੰਜ ਦਿਨਾਂ ਦਾ ਰਿਮਾਂਡ ਹੋਰ ਦੇ ਦਿੱਤਾ।
ਇਹ ਵੀ ਪੜ੍ਹੋ…
ਸਿੱਧੂ ਮੂਸੇ ਵਾਲਾ ਹੱਤਿਆਕਾਂਡ ਦੇ ਤਾਰ ਸਰਸਾ ਨਾਲ ਜੁੜੇ, ਪੁਲਿਸ ਨੇ ਮਾਰੇ ਛਾਪੇ
ਸਰਸਾ। ਪੰਜਾਬ ਦੇ ਮਰਹੂਮ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ। ਕਈ ਰਾਜਾਂ ਤੋਂ ਲੈ ਕੇ ਨੇਪਾਲ ਤੱਕ ਪੁਲਿਸ ਦੇ ਛਾਪੇਮਾਰੀ ਚੱਲ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀਆਂ ਤਾਰਾਂ ਹਰਿਆਣਾ ਨਾਲ ਜੋੜੀਆਂ ਜਾ ਰਹੀਆਂ ਹਨ। ਹੁਣ ਪੰਜਾਬ ਪੁਲਿਸ ਨੇ ਹਰਿਆਣਾ ਦੇ ਸਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿੱਚ ਛਾਪਾ ਮਾਰਿਆ ਹੈ। ਪੰਜਾਬ ਪੁਲਿਸ ਦੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਇੱਥੋਂ ਦੇ ਕੁਝ ਨੌਜਵਾਨਾਂ ਨੇ ਮੂਸੇਵਾਲਾ ਦੀ ਰੇਕੀ ’ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪੰਜਾਬ ਪੁਲਿਸ ਨੇ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਹੈ। ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਗਿ੍ਰਫਤਾਰ ਵਿਅਕਤੀਆਂ ਨੂੰ ਵਾਪਸ ਛੱਡ ਦਿੱਤਾ। ਪੁਲਿਸ ਸੂਤਰਾਂ ਅਨੁਸਾਰ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਇਲਾਕੇ ਦੇ ਇੱਕ ਨੌਜਵਾਨ ਦੀ ਬਾਈਕ ਰੇਕੀ ਲਈ ਵਰਤੀ ਗਈ ਹੈ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ