ਵਕਫ਼ ਕਾਨੂੰਨ ਦੀ ਚਿੰਗਾਰੀ ਮਾਲੇਰਕੋਟਲਾ ਪਹੁੰਚੀ | Waqf Bill
Waqf Bill: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ ਤੇ ਇਸ ਉਪਰੰਤ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਹੁਣ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰਨ ਦੀ ਮਿਤੀ ਸਬੰਧੀ ਇੱਕ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ। ਇਹ ਬਿੱਲ (ਹੁਣ ਕਾਨੂੰਨ) 2 ਅਪ੍ਰੈਲ ਨੂੰ ਲੋਕ ਸਭਾ ਅਤੇ 3 ਅਪ੍ਰੈਲ ਨੂੰ ਰਾਜ ਸਭਾ ਵਿੱਚ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਹੋ ਗਿਆ। Waqf Bill
ਇਸ ਵਿੱਚ ਕਿਹਾ ਗਿਆ ਹੈ, ‘ਸੰਸਦ ਦੁਆਰਾ ਪਾਸ ਕੀਤੇ ਗਏ ਵਕਫ਼ ਸੋਧ ਐਕਟ ਨੂੰ 5 ਅਪ੍ਰੈਲ, 2025 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਹੈ । ਮੁਰਮੂ ਨੇ ਮੁਸਲਿਮ ਵਕਫ਼ ਰੱਦ ਬਿੱਲ, 2025 ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ। ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ, ਇਹ ਕਾਨੂੰਨ ਬਣ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਵਕਫ਼ ਜਾਇਦਾਦਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇਗਾ। ਵਿਰੋਧੀ ਧਿਰ ਇਸਨੂੰ ਧਾਰਮਿਕ ਖੁਦਮੁਖਤਿਆਰੀ ‘ਤੇ ਹਮਲਾ ਮੰਨਦੀ ਹੈ ਅਤੇ ਇਸਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Jagjit Singh Dallewal: ਕਿਸਾਨ ਆਗੂ ਡੱਲੇਵਾਲ ਨੇ ਤੋੜਿਆ ਮਰਨ ਵਰਤ, ਕਿਸਾਨ ਮਹਾਂਪੰਚਾਇਤ ’ਚ ਕੀਤਾ ਐਲਾਨ
ਉੱਧਰ ਇਸ ਦਾ ਪਤਾ ਲੱਗਦਿਆਂ ਹੀ ਨਵਾਬੀ ਅਤੇ ਵੱਡੀ ਗਿਣਤੀ ਮੁਸਲਿਮ ਸ਼ਹਿਰ ਮਾਲੇਰਕੋਟਲਾ ਵਿੱਚ ਵੀ ਇਸ ਬਿੱਲ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਮਾਲੇਰਕੋਟਲਾ ਅੰਦਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਇਸ ਬਿੱਲ ਦਾ ਵਿਰੋਧ ਕਰਨ ਲਈ ਐਲਾਨ ਕੀਤੇ ਜਾ ਰਹੇ ਹਨ। ਇਸ ਬਿੱਲ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਇੰਡੀਅਨ ਯੁਨੀਅਨ ਮੁਸਲਿਮ ਲੀਗ (ਬ) ਦੀ ਰਾਬਤਾ ਕਮੇਟੀ ਦੇ ਕੌਮੀ ਸਕੱਤਰ ਜਨਾਬ ਮਕਸੂਦ-ਉਲ-ਹੱਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਕਾਨੂੰਨ ਜੋ ਪਾਸ ਕੀਤਾ ਹੈ ਇਹ ਮੁਸਲਮਾਨ ਦੇ ਹੱਕ ਵਿੱਚ ਨਹੀਂ ਹੈ। ਸਾਡੇ ਹੱਕਾਂ ਉੱਪਰ ਡਾਕਾ ਹੈ ਅਸੀਂ ਇਸ ਦਾ ਪੂਰਨ ਤੌਰ ’ਤੇ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੀ 11 ਅਪ੍ਰੈਲ ਨੂੰ ਜੁਮੇ ਦੀ ਨਮਾਜ਼ ਤੋਂ ਬਾਅਦ ਸ਼ਹਿਰ ਵਿਚ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸਨ ਕੀਤਾ ਜਾਵੇਗਾ। Waqf Bill