ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਭਾਸ਼ਣ ਕਿਉਂ ਹੋ ਰਿਹਾ ਹੈ ਵਾਇਰਲ, ਤੁਸੀਂ ਵੀ ਸੁਣੋ 

President Droupadi Murmu

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਦਮਦਾਰ ਭਾਸ਼ਣ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਦਾ ਇੱਕ ਭਾਸ਼ਣ ਖੂਬ ਵਾਇਰਲ ਹੋ ਰਿਹਾ ਹੈ। ਉਨ੍ਹਾਂ ਵੱਲੋਂ ਇਹ ਭਾਸ਼ਣ 26 ਨਵੰਬਰ ਨੂੰ ਸੰਵਿਧਾਨ ਦਿਵਸ ‘ਤੇ ਦਿੱਤਾ ਗਿਆ ਸੀ। ਰਾਸ਼ਟਰਪਤੀ ਨੇ ਇਹ ਭਾਸ਼ਣ ਹਿੰਦੀ ਵਿੱਚ ਦਿੱਤਾ ਹੈ। ਇਸ ਵਿੱਚ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਅਹਿਮ ਗੱਲਾਂ ਕੀਤੀਆਂ ਹਨ। ਭਾਸ਼ਣ ਦੌਰਾਨ ਉਹਨਾਂ ਕਿਹਾ ਕਿ ਭਾਰਤ ਵਿਕਾਸ ਵੱਲ ਵਧ ਰਿਹਾ ਹੈ, ਇਸ ਲਈ ਹੋਰ ਜੇਲ੍ਹਾਂ ਦੀ ਲੋੜ ਕਿਉਂ ਹੈ। ਸਾਨੂੰ ਜੇਲ੍ਹਾਂ ਘਟਾਉਣੀਆਂ ਚਾਹੀਦੀਆਂ ਹਨ।

ਸੰਵਿਧਾਨ ਦਿਵਸ ਸਮਾਗਮ ਵਿੱਚ ਬੋਲਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੀਜੇਆਈ ਡੀਵਾਈ ਚੰਦਰਚੂੜ, ਹੋਰ ਜੱਜਾਂ, ਕਾਨੂੰਨ ਮੰਤਰੀ ਸਮੇਤ ਸੁਪਰੀਮ ਕੋਰਟ ਵਿੱਚ ਮੌਜੂਦ ਸੈਂਕੜੇ ਲੋਕਾਂ ਦਾ ਦਿਲ ਜਿੱਤ ਲਿਆ। ਇੱਥੋਂ ਤੱਕ ਕਿ ਲੋਕਾਂ ਨੇ ਉਨ੍ਹਾਂ ਦੇ ਇਸ ਭਾਸ਼ਣ ’ਤੇ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ।

ਵੀਡੀਓ ’ਚ ਸੁਣੋ ਮਾਣਯੋਗ ਰਾਸ਼ਟਰਪਤੀ ਦਾ ਭਾਸ਼ਣ …

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ