ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਹੋਏ ‘ਆਮ ਆਦਮੀ ਪਾਰਟੀ’ ’ਚ ਸ਼ਾਮਲ

Aam Aadmi Party
ਸੁਨਾਮ: ਨਿਸ਼ਾਨ ਸਿੰਘ ਟੋਨੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਸਵਾਗਤ ਕਰਦੇ ਹੋਏ ਅਮਨ ਅਰੋੜਾ।

ਇਕੱਠੇ ਮਿਲ ਕੇ ਟੀਮ ਵਜੋਂ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਵਾਂਗੇ : ਅਮਨ ਅਰੋੜਾ

  • ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਸਰਗਰਮ ਰਹਿਣਗੇ : ਨਿਸ਼ਾਨ ਸਿੰਘ ਟੋਨੀ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅੱਜ ਸ਼ਾਮ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਿਸ਼ਾਨ ਸਿੰਘ ਟੋਨੀ ਨੇ ਕਿਹਾ ਕਿ ਉਹ ਪਿਛਲੇ ਸਵਾ ਸਾਲ ਤੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਅਤੇ ਸਾਰੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮੁੱਚੀ ਟੀਮ ਸਮੇਤ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਸਰਵ ਪੱਖੀ ਵਿਕਾਸ ਲਈ ਸਰਗਰਮ ਰਹਿਣਗੇ।

ਇਹ ਵੀ ਪੜ੍ਹੋ : ਮੌਸਮ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਸੋਚ ‘ਤੇ ਪਹਿਰਾ ਦਿੱਤਾ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋਣ ਲਈ ਨਿਸ਼ਾਨ ਸਿੰਘ ਟੋਨੀ ਅਤੇ ਉਨ੍ਹਾਂ ਦੇ ਦਰਜਨਾਂ ਸਾਥੀਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਅਸਲੀ ਨੁਮਾਇੰਦਾ ਓਹੀ ਹੈ ਜੋ ਹਰੇਕ ਤਰ੍ਹਾਂ ਦੇ ਭੇਦ ਭਾਵ ਮਿਟਾ ਕੇ ਨਿਰਸਵਾਰਥ ਹੋ ਕੇ ਲੋਕ ਹਿੱਤਾਂ ਲਈ ਸਰਗਰਮ ਰਹੇ।

Aam Aadmi Party
ਸੁਨਾਮ: ਨਿਸ਼ਾਨ ਸਿੰਘ ਟੋਨੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਸਵਾਗਤ ਕਰਦੇ ਹੋਏ ਅਮਨ ਅਰੋੜਾ।

ਉਨ੍ਹਾਂ ਕਿਹਾ ਕਿ ਸੁਨਾਮ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਹੈ ਜਿਸ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਿਸ਼ਾਨ ਸਿੰਘ ਟੋਨੀ ਨਾਲ ਅਮਰਿੰਦਰ ਸਿੰਘ ਮੋਨੀ ਨੰਬਰਦਾਰ, ਪ੍ਰੇਮ ਗੁਪਤਾ ਪ੍ਰਧਾਨ ਅਗਰਵਾਲ ਸਭਾ, ਭਾਰਤ ਭੂਸਣ ਪ੍ਰਧਾਨ ਗਰੀਨ ਸਿਟੀ ਕਲੋਨੀ, ਸਸ਼ੀ ਕਾਂਤ ਗੋਇਲ, ਰਜਿੰਦਰ ਸਿੰਘ ਕੈਫੀ, ਪ੍ਰੇਮ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਪਹਿਲੀ, ਮਹਿੰਦਰ ਸਿੰਘ, ਰਣਜੀਤ ਸਿੰਘ, ਹਰਿੰਦਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਰਣਬੀਰ ਸਿੰਘ ਰਾਣਾ, ਪ੍ਰੇਮ ਸਿੰਘ ਜੰਮੂ, ਆਸ਼ਾ ਸਿੰਘ, ਸਮਸੇਰ ਸਿੰਘ, ਲਾਲ ਸਿੰਘ ਖੰਬੜ, ਜੰਗ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਨਮਾਨਿਤ ਕੀਤਾ ਗਿਆ।