Political News: ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ

Political-News
ਸੁਨਾਮ : ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹੋਏ ਮੰਤਰੀ ਅਮਨ ਅਰੋੜਾ।

ਨਵੇਂ ਜੋਸ਼ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ : ਅਮਨ ਅਰੋੜਾ

Political News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਮਾਸਟਰ ਗੁਰਤੇਜ ਸਿੰਘ, ਸੁਰਿੰਦਰ ਸਿੰਘ, ਬਿੰਦਰ ਜਸਵੰਤ ਕੰਬਾਈਨ, ਮੋਨੂ ਅਰੋੜਾ, ਡਾ. ਨਿਰਮਲ ਸਿੰਘ ਸਮੇਤ ਕਈ ਹੋਰ ਸਨਮਾਨਤ ਵਿਅਕਤੀਆਂ ਨੇ ਰਵਾਇਤੀ ਪਾਰਟੀਆਂ ਨੂੰ ਤਿਆਗ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਪਾਰਟੀ ਹੈ ਜੋ ਜਨਤਾ ਦੀ ਭਲਾਈ, ਪਾਰਦਰਸ਼ਤਾ ਅਤੇ ਸੱਚਾਈ ਨਾਲ ਰਾਜਨੀਤੀ ਕਰ ਰਹੀ ਹੈ। ਹਲਕੇ ਵਿੱਚ ਹੁੰਦੇ ਲਗਾਤਾਰ ਲੋਕ-ਹਿਤ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਲੋਕ ਸੇਵਾ ਦੀ ਇਸ ਯਾਤਰਾ ਦਾ ਹਿੱਸਾ ਬਣਨ ਦਾ ਫੈਸਲਾ ਲਿਆ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਸਾਰੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਸੱਚੀ ਬਦਲਾਅ ਦੇ ਰਾਹ ‘ਤੇ ਤਰੱਕੀ ਕਰ ਰਿਹਾ ਹੈ, ਜਿਸ ਵਿੱਚ ਹਰ ਵਰਕਰ ਦਾ ਯੋਗਦਾਨ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: Weather Update: ਮੌਸਮ ਵਿਭਾਗ ਦੀ ਆਈ ਤਾਜ਼ਾ ਪੇਸ਼ਨਗੋਈ, ਸਾਵਧਾਨ ਰਹਿਣ ਦੀ ਅਪੀਲ

ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਤੇ ਸਹਿਯੋਗ ਨਾਲ ਸੁਨਾਮ ਊਧਮ ਸਿੰਘ ਵਾਲਾ ਹਲਕਾ ਖੁਸ਼ਹਾਲੀ ਤੇ ਵਿਕਾਸ ਦੀ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ ਅਤੇ ਨਵੇਂ ਜੋਸ਼ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ। ਐਡਵੋਕੇਟ ਨਵੀਨ ਗਰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੱਚੀ ਲੋਕ ਸੇਵਾ ਅਤੇ ਵਿਕਾਸ ਦੇ ਰਾਹ ‘ਤੇ ਪਾਰਟੀ ਲੀਡਰਸ਼ਿਪ ਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਲਈ ਪ੍ਰਤੀਬੱਧ ਹਨ। Political News