ਦੋ ਦੀ ਅਪੀਲ ਪਹਿਲਾਂ ਹੀ ਰੱਦ ਹੋ ਚੁੱਕੀ ਹੈ | Nirbhaya
ਫਾਂਸੀ ਦੀ ਸਜ਼ਾ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਸੀ
ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨਿੱਚਰਵਾਰ ਨੂੰ ਨਿਰਭੈਆ Nirbhaya ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਰਾਸ਼ਟਰਪਤੀ ਕੋਲ ਦਰਜ਼ ਕੀਤੀ ਗਈ ਚਾਰ ਦੋਸ਼ੀਆਂ ‘ਚੋਂ ਇਹ ਦੂਜੀ ਰਹਿਮ ਦੀ ਅਪੀਲ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 1 ਫਰਵਰੀ ਨੂੰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਸੀ। ਪਟਿਆਲਾ ਹਾਊਸ ਕੋਰਟ ਨੇ ਅਗਲੇ ਹੁਕਮਾਂ ਤੱਕ ਫਾਂਸੀ ਨੂੰ ਮੁਲਤਵੀ ਕਰ ਦਿੱਤਾ ਹੈ। ਵਿਨੈ ਸ਼ਰਮਾ ਨੇ ਰਾਸ਼ਟਰਪਤੀ ਨੂੰ ਦਿੱਤੀ ਆਪਣੀ ਅਰਜ਼ੀ ‘ਚ ਕਿਹਾ ਸੀ ਕਿ ਜੇਲ੍ਹ ‘ਚ ਰਹਿਣ ਦੌਰਾਨ ਉਸ ਨੂੰ ਮਾਨਸਿਕ ਪਰੇਸ਼ਾਨੀ ਝੱਲਣੀ ਪਈ। ਵਿਨੈ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹ ਜੋ ਵੀ ਸਮਾਂ ਉਚਿਤ ਹੋਵੇ ਉਸ ਨੂੰ ਦੱਸੋ, ਤਾਂ ਜੋ ਉਸ ਦੇ ਵਕੀਲ ਏਪੀ ਸਿੰਘ ਜ਼ੁਬਾਨੀ ਰਾਸ਼ਟਰਪਤੀ ਅੱਗੇ ਆਪਣਾ ਪੱਖ ਰੱਖ ਸਕਣ। Nirbhaya
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।