ਰਾਸ਼ਟਰਪਤੀ ਵੱਲੋਂ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ

ਨਵੀਂ ਦਿੱਲੀ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਨੇ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਰਾਸ਼ਟਰਪਤੀ ਨੇ ਜਨਮ ਅਸ਼ਟਮੀ ਦੀ ਪੂਰਬਲੀ ਸ਼ਾਮ ‘ਤੇ ਅੱਜ ਜਾਰੀ ਵਧਾਈ ਸੰਦੇਸ਼ ‘ਚ ਕਿਹਾ ਕਿ ਮੈਂ ਜਨਮ ਅਸ਼ਟਮੀ ਦੇ ਪਵਿੱਤਰ ਪਰਵ ‘ਤੇ ਦੇਸ਼ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।