ਰਾਸ਼ਟਰਪਤੀ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

President, wish Birthday, Lata Mangeshkar

ਰਾਸ਼ਟਰਪਤੀ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ (Mangeshkar)

ਨਵੀਂ ਦਿੱਲੀ (ਏਜੰਸੀ)। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੁਰਾਂ ਦੀ ਕੋਇਲ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਨਿੱਚਰਵਾਰ ਨੂੰ ਵਧਾਈ ਦਿੱਤੀ। (Mangeshkar)

ਸ੍ਰੀ ਕੋਵਿੰਦਰ ਨੇ ਕਿਹਾ ਕਿ ਲਤਾ ਮੰਗੇਸ਼ਕਰ ਜੀ ਨੂੰ ਉਨ੍ਹਾਂ ਦੇ 90ਵੇਂ ਜਨਮ ਦਿਨ ‘ਤੇ ਵਧਾਈ ਅਤੇ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਈਸ਼ਵਰ ਉਨ੍ਹਾਂ ਨੂੰ ਸਿਹਤਮੰਦ ਤੇ ਖੁਸ਼ ਰੱਖੇ।

ਜ਼ਿਕਰਯੋਗ ਹੈ ਕਿ ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ‘ਚ ਮੱਧ ਪ੍ਰਦੇਸ਼ ਦੇ ਇੰਦੌਰ ‘ਚ ਮਰਾਠੀ ਬ੍ਰਾਹਮਣ ਪਰਿਵਾਰ ‘ਚ ਹੋਇਆ। ਮੰਗੇਸ਼ਕਰ ਭਾਰਤ ਰਤਨ,ਪਦਮ ਵਿਭੂਸ਼ਣ, ਪਦਮਭੂਸ਼ਣ, ਦਾਦਾ ਸਾਹਿਬ ਫਾਲਕੇ, ਰਾਜੀਵ ਗਾਂਧੀ ਸਦਭਾਵਨਾ ਪੁਰਸਕਾਰ ਸਮੇਤ ਕਈ ਪੁਰਸਕਾਰਾਂ ਨਾਲ ਸਨਮਾਨਿਤ ਹੋ ਚੁੱਕੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।