ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਕੀਤਾ ਐਲਾਨ
ਨਵੀਂ ਦਿੱਲੀ, (ਏਜੰਸੀ)। ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ ਇਹ ਐਲਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ‘ਚ ਕੀਤੀ ਉਨ੍ਹਾਂ ਕਿਹਾ ਕਿ ਇਸ ਫੈਸਲੇ ਸਬੰਧੀ ਐਨਡੀਏ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਮੀਦਵਾਰ ਦੇ ਨਾਂਅ ਤੋਂ ਜਾਣੂ ਕਰਵਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ‘ਚ ਭਾਜਪਾ ਤੇ ਐਨਡੀਏ ਵੱਖ-ਵੱਖ ਪਾਰਟੀਆਂ ਨਾਲ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਇਸ ਤੋਂ ਸਾਹਮਣੇ ਆਏ ਵਿਚਾਰਾਂ ਦੇ ਆਧਾਰ ‘ਤੇ ਸੰਸਦੀ ਬੋਰਡ ਦੀ ਮੀਟਿਗ ‘ਚ ਲੰਮੀ ਸੂਚੀ ‘ਤੇ ਵਿਚਾਰ ਕੀਤਾ ਗਿਆ ਤੇ ਅੰਤ ‘ਚ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਦਾ ਨਾਂਅ ਤੈਅ ਕੀਤਾ ਗਿਆ। (Presidential Elections)